ਗੁਰੂ ਘਰ ਦੇ 46 ਲੱਖ 93 ਹਜ਼ਾਰ 620 ਰੁਪਏ ਦਾ ਗਬਨ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
Friday, Sep 19, 2025 - 07:22 PM (IST)

ਮੁਕੇਰੀਆਂ (ਨਾਗਲਾ)-ਮੁਕੇਰੀਆਂ ਪੁਲਸ ਨੇ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਹਾਜੀਪੁਰ ਰੋਡ ਮੁਕੇਰੀਆਂ ਦੀ ਗੋਲਕ ਅਤੇ ਸੰਗਤ ਵੱਲੋਂ ਸੇਵਾ ਵਜੋਂ ਦਿੱਤੇ 46 ਲੱਖ 93 ਹਜ਼ਾਰ 620 ਰੁਪਏ ਦਾ ਗਬਨ ਕਰਨ ਦੇ ਦੋਸ਼ ’ਚ ਦਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦਵਿੰਦਰ ਸਿੰਘ ਦਾ ਇਕ ਦਿਨਾਂ ਦਾ ਰਿਮਾਂਡ ਮਾਨਯੋਗ ਅਦਾਲਤ ਵੱਲੋਂ ਲਿਆ ਗਿਆ ਸੀ, ਜਿਸ ਦੀ ਪੁੱਛਗਿੱਛ ਮਗਰੋਂ ਅੱਜ ਹੁਸ਼ਿਆਰਪੁਰ ਜੇਲ੍ਹ ਵਿਖੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ, ਮੰਗਾਂ ਨੂੰ ਲੈ ਕੇ ਦਿੱਤਾ ਇਹ ਭਰੋਸਾ
ਉਨ੍ਹਾਂ ਦੱਸਿਆ ਕਿ ਇਹ ਮੁਕੱਦਮਾ ਤਰਲੋਚਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਹੱਲਾ ਤਿਖੋਵਾਲ ਵੱਲੋਂ ਦਿੱਤੀ ਗਈ ਸ਼ਿਕਾਇਤ ਦੀ ਇੰਕੁਆਇਰੀ ਕਰਨ ਮਗਰੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਆਦੇਸ਼ਾਂ ’ਤੇ ਮੰਗਲ ਸਿੰਘ ਪੁੱਤਰ ਮੋਤਾ ਸਿੰਘ, ਦਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਗੁਰਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ, ਦਲਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀਆਨ ਤਿਖੋਵਾਲ ਮੁਹੱਲਾ ਵਿਰੁੱਧ ਦਰਜ ਕੀਤਾ ਸੀ।
ਇਹ ਵੀ ਪੜ੍ਹੋ: TV ਸ਼ੋਅ 'ਕੌਣ ਬਣੇਗਾ ਕਰੋੜਪਤੀ 17 ' 'ਚ 50 ਲੱਖ ਰੁਪਏ ਜਿੱਤਿਆ ਜਲੰਧਰ ਦਾ ਨੌਜਵਾਨ, ਅਮਿਤਾਭ ਵੀ ਹੋਏ ਪ੍ਰਭਾਵਿਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8