ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

Thursday, Sep 17, 2026 - 04:17 PM (IST)

ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)- ਪਿੰਡ ਘੋੜੇਸ਼ਾਹ ਅਵਾਨ ਪੰਚਾਇਤ ਦੇ ਕਮਰਿਆਂ ਦੇ ਅਲਮੂਨੀਅਮ ਦੇ ਦਰਵਾਜ਼ੇ ਚੋਰੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਰਮੇਸ਼ ਕੁਮਾਰ ਵਾਸੀ ਅਵਾਨ ਘੋੜੇਸ਼ਾਹ ਦੇ ਰੂਪ ਵਿਚ ਹੋਈ ਹੈ, ਜਿਸ ਖ਼ਿਲਾਫ਼ ਸੁਖਵਿੰਦਰ ਸਿੰਘ ਪੁੱਤਰ ਫੁੰਮਣ ਸਿੰਘ ਦੇ ਬਿਆਨ ਦੇ ਆਧਾਰ 'ਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ
ਆਪਣੇ ਬਿਆਨ ਵਿਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ 14 ਸਤੰਬਰ ਨੂੰ ਦੁਪਹਿਰ 3 ਵਜੇ ਜਦੋ ਉਹ ਸਰਕਾਰੀ ਸਕੂਲ ਵਿਚ ਫੇਰਾ ਮਾਰਨ ਗਿਆ ਤਾਂ ਉਕਤ ਮੁਲਜ਼ਮ ਅਲਮੂਨੀਅਮ ਦੇ ਦਰਵਾਜ਼ੇ ਤੋੜ ਕੇ ਰੱਸੀ ਨਾਲ ਬੰਨ੍ਹ ਕੇ ਫਰਾਰ ਹੋ ਗਿਆ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਹੈ। ਐੱਸ. ਆਈ. ਲੋਕ ਰਾਮ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News