ਕੁੜੀ ਨੂੰ ਅਗਵਾ ਕਰਨ ਦੇ ਮਾਮਲੇ ''ਚ ਭਗੌੜਾ ਕਰਾਰ ਦੋਸ਼ੀ ਗ੍ਰਿਫ਼ਤਾਰ
Friday, Jan 17, 2025 - 06:40 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਨਾਬਾਲਗ ਕੁੜੀ ਨੂੰ ਵਰਗਲਾ ਕੇ ਭਜਾਉਣ ਦੇ ਮਾਮਲੇ ’ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਦੋਸ਼ੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 13 ਅਕਤੂਬਰ 2020 ਨੂੰ ਨਾਬਾਲਗ ਕੁੜੀ ਨੂੰ ਵਰਗਲਾ ਕੇ ਭਜਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਧਾਰਾ 363-366 ਏ ਤਹਿਤ ਮੁਕੱਦਮਾ ਨੰਬਰ 79 ਦਰਜ ਕੀਤਾ ਸੀ। ਉਕਤ ਮਾਮਲੇ ’ਚ ਦੋਸ਼ੀ ਰਣਜੀਤ ਸਿੰਘ ਨੂੰ ਅਦਾਲਤ ’ਚੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਕ ਠੋਸ ਸੂਚਨਾ ਦੇ ਆਧਾਰ ’ਤੇ ਉਕਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਡੇਟਸ਼ੀਟ ਸਬੰਧੀ ਵੱਡੀ ਅਪਡੇਟ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e