ਜਲੰਧਰ ''ਚ ਕਤਲ ਕੀਤੀ ਕੁੜੀ ਦੇ ਮਾਮਲੇ ''ਚ ਗ੍ਰਿਫ਼ਤਾਰ ਦੋਸ਼ੀ ਅੱਜ ਅਦਾਲਤ ''ਚ ਕੀਤਾ ਜਾਵੇਗਾ ਪੇਸ਼

Wednesday, Dec 03, 2025 - 01:10 PM (IST)

ਜਲੰਧਰ ''ਚ ਕਤਲ ਕੀਤੀ ਕੁੜੀ ਦੇ ਮਾਮਲੇ ''ਚ ਗ੍ਰਿਫ਼ਤਾਰ ਦੋਸ਼ੀ ਅੱਜ ਅਦਾਲਤ ''ਚ ਕੀਤਾ ਜਾਵੇਗਾ ਪੇਸ਼

ਜਲੰਧਰ (ਮਹੇਸ਼)–22 ਨਵੰਬਰ ਨੂੰ ਜਲੰਧਰ ਵਿਖੇ 13 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਮੁਲਜ਼ਮ ਹਰਮਿੰਦਰ ਸਿੰਘ ਨੂੰ ਮੰਗਲਵਾਰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿਚ ਵਾਰਦਾਤ ਵਾਲੀ ਜਗ੍ਹਾ ’ਤੇ ਲੈ ਕੇ ਗਈ ਅਤੇ ਇਸ ਦੌਰਾਨ ਕਮਿਸ਼ਨਰੇਟ ਪੁਲਸ ਦੇ ਕਈ ਸੀਨੀਅਰ ਅਧਿਕਾਰੀ ਅਤੇ ਭਾਰੀ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਮੁਲਜ਼ਮ ਹਰਮਿੰਦਰ ਸਿੰਘ ਤੋਂ ਵਾਰਦਾਤ ਵਾਲੇ ਦਿਨ ਦੀ ਪੂਰੀ ਜਾਣਕਾਰੀ ਲਈ ਅਤੇ ਇਸ ਪੂਰੇ ਘਟਨਾਕ੍ਰਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਵਾਰਦਾਤ ਵਾਲੇ ਦਿਨ ਨਾਬਾਲਗਾ ਦੇ ਕਤਲ ਤੋਂ ਬਾਅਦ ਭੜਕੇ ਲੋਕਾਂ ਵੱਲੋਂ ਜਿਹੜੀ ਗੱਡੀ ਤੋੜ ਦਿੱਤੀ ਗਈ ਸੀ, ਉਸ ਨੂੰ ਵੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ।

ਇਹ ਵੀ ਪੜ੍ਹੋ: Punjab:ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਭੇਜੀਆਂ ਤਸਵੀਰਾਂ ਤੇ ਅਸ਼ਲੀਲ ਵੀਡੀਓਜ਼, ਅਖ਼ੀਰ ਵਿਦਿਆਰਥਣ ਨੇ...

PunjabKesari

ਐੱਸ. ਐੱਚ. ਓ. ਬਸਤੀ ਬਾਵਾ ਖੇਲ ਜੈਇੰਦਰ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਹਰਮਿੰਦਰ ਸਿੰਘ ਦਾ ਅੱਜ 9 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਬੁੱਧਵਾਰ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦੌਰਾਨ ਉਸ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਵੀ ਕਰਵਾਇਆ ਜਾਵੇਗਾ। ਮੁਲਜ਼ਮ ਨੂੰ ਪੀੜਤ ਪਰਿਵਾਰ ਅਤੇ ਹੋਰਨਾਂ ਲੋਕਾਂ ਵੱਲੋਂ ਫਾਂਸੀ ਦਿੱਤੇ ਜਾਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ ਪਰ ਮਾਣਯੋਗ ਅਦਾਲਤ ਵੱਲੋਂ ਕੱਲ ਕੀ ਫੈਸਲਾ ਸੁਣਾਇਆ ਜਾਂਦਾ ਹੈ, ਇਹ ਤਾਂ ਮੌਕੇ ’ਤੇ ਹੀ ਪਤਾ ਲੱਗੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ

ਮੁਲਜ਼ਮ ਖ਼ਿਲਾਫ਼ 23 ਨਵੰਬਰ ਨੂੰ ਥਾਣਾ ਬਸਤੀ ਬਾਵਾ ਖੇਲ ਵਿਚ ਨਾਬਾਲਗਾ ਦੀ ਮਾਂ ਦੇ ਬਿਆਨਾਂ ’ਤੇ 230 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ 10 ਦਿਨ ਦਾ ਪੁਲਸ ਰਿਮਾਂਡ ਮੰਗਿਆ ਗਿਆ ਸੀ ਪਰ ਮਾਣਯੋਗ ਜੱਜ ਨੇ 9 ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਪੁਲਸ ਮੁਲਜ਼ਮ ਤੋਂ ਲਗਾਤਾਰ ਪੁੱਛਗਿੱਛ ਕਰਦੀ ਰਹੀ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਮੁਸੀਬਤ! 5 ਦਸੰਬਰ ਨੂੰ ਲੈ ਕੇ ਹੋਇਆ ਵੱਡਾ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News