ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ

Friday, Jun 20, 2025 - 02:06 PM (IST)

ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ

ਜਲੰਧਰ (ਵਰੁਣ)- ਨਾਬਾਲਗਾ ਨਾਲ ਨਿਕਾਹ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਨੌਸ਼ਾਦ ਅਲੀ ਨੂੰ ਪੁਲਸ ਨੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਸ ਪੀੜਤ ਦਾ ਮੈਡੀਕਲ ਅਤੇ 164 ਦੇ ਬਿਆਨ ਵੀ ਦਰਜ ਕਰਵਾ ਚੁੱਕੀ ਹੈ। ਥਾਣਾ ਨੰ. 1 ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਤੋਂ ਬਾਅਦ ਉਸ ਨੂੰ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ

ਦੱਸ ਦਈਏ ਕਿ ਸ਼ਿਵ ਨਗਰ ਦੇ ਰਹਿਣ ਵਾਲੇ ਨੌਸ਼ਾਦ ਅਲੀ ਨੇ ਗਾਂਧੀ ਵਿਨਿਤਾ ਆਸ਼ਰਮ ਤੋਂ ਲਿਆਂਦੀ 15 ਸਾਲ ਦੀ ਨਾਬਾਲਗਾ ਦੇ ਘਰ ਵਾਲਿਆਂ ਨੂੰ ਡਰਾ ਕੇ ਨਾਬਾਲਗਾ ਨੂੰ ਆਪਣੇ ਘਰ ਰੱਖ ਲਿਆ ਸੀ, ਜਿੱਥੇ ਉਸ ਨੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ। ਲੜਕੀ ਨੇ ਜਦੋਂ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਦੱਸਿਆ ਤਾਂ ਨੌਸ਼ਾਦ ਅਲੀ ਨੇ ਤੁਰੰਤ ਮੌਲਵੀ ਬੁਲਾ ਕੇ ਉਸ ਨਾਲ ਨਿਕਾਹ ਕਰ ਲਿਆ ਅਤੇ ਫਿਰ ਲਗਾਤਾਰ ਉਸ ਨਾਲ ਜਬਰ-ਜ਼ਿਨਾਹ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਦੇ ਪਰਿਵਾਰ ਵਾਲਿਆਂ ਨੇ ਥਾਣਾ ਨੰ. 1 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੌਸ਼ਾਦ ਅਲੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News