1 ਕਿਲੋ 500 ਗ੍ਰਾਮ ਗਾਂਜੇ ਸਮੇਤ ਮੁਲਜ਼ਮ ਗ੍ਰਿਫ਼ਤਾਰ
Saturday, Nov 25, 2023 - 05:24 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਹਾਈਟੈੱਕ ਨਾਕਾ ਆਂਸਰੋਂ ਵਿਖੇ ਚੈਕਿੰਗ ਦੌਰਾਨ ਚੰਡੀਗੜ੍ਹ ਤੋਂ ਆ ਰਹੀ ਇਕ ਬੱਸ ’ਚ ਸਵਾਰ ਇਕ ਨੌਜਵਾਨ ਨੂੰ ਕਾਬੂ ਕਰਕੇ 1 ਕਿਲੋ 500 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਹਾਈਟੈੱਕ ਨਾਕਾ ਆਂਸਰੋ ’ਤੇ ਸ਼ੱਕੀ ਵਿਅਕਤੀਆਂ ਅਤੇ ਚੰਡੀਗੜ੍ਹ ਸਾਈਡ ਤੋਂ ਆ ਰਹੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਚੰਡੀਗੜ੍ਹ ਤੋਂ ਆ ਰਹੀ ਇਕ ਬੱਸ ਨੂੰ ਰੋਕ ਕੇ ਤਲਾਸ਼ੀ ਸ਼ੁਰੂ ਕੀਤੀ ਗਈ ਤਾਂ ਬੱਸ ’ਚ ਸਫ਼ਰ ਕਰ ਰਹੇ ਇਕ ਨੌਜਵਾਨ ਨੇ ਪਿਛਲੀ ਖਿੜਕੀ ਤੋਂ ਹੇਠਾਂ ਉੱਤਰ ਕੇ ਆਪਣੇ ਕੋਲ ਰੱਖੇ ਪਲਾਸਟਿਕ ਦੇ ਥੈਲੇ ਨੂੰ ਝਾੜੀਆਂ ’ਚ ਸੁੱਟ ਦਿੱਤਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, 1 ਔਰਤ ਦੀ ਮੌਤ, ਬੱਚੇ ਸਣੇ 4 ਜ਼ਖ਼ਮੀ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਸੁੱਟੇ ਹੋਏ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 1 ਕਿਲੋ 500 ਗ੍ਰਾਮ ਗਾਂਜਾ ਬਰਾਮਦ ਹੋਇਆ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਰਾਜ ਲਾਲ ਸਾਹਨੀ ਪੁੱਤਰ ਬ੍ਰਹਮ ਦੇਵ ਸਾਹਨੀ ਵਾਸੀ ਰਸੂਲਪੁਰ ਦਾਊਦ ਥਾਣਾ ਗੋਰੇਲ ਜ਼ਿਲ੍ਹਾ ਵੈਸ਼ਾਲੀ (ਬਿਹਾਰ) ਵੱਜੋਂ ਹੋਈ ਹੈ। ਐੱਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਖ਼ਿਲਾਫ਼ ਥਾਣਾ ਕਾਠਗੜ੍ਹ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਐੱਸ. ਆਈ. ਰਾਜਕੁਮਾਰ, ਏ. ਐੱਸ. ਆਈ. ਰਾਕੇਸ਼ ਪਾਲ, ਕੇਵਲ ਰਾਮ ਅਤੇ ਸਤਪਾਲ ਆਦਿ ਪੁਲਸ ਟੀਮ ਮੌਜੂਦ ਸੀ।
ਇਹ ਵੀ ਪੜ੍ਹੋ: ਪੰਜਾਬ 'ਚ IPS ਅਫ਼ਸਰਾਂ ਦੇ ਤਬਾਦਲਿਆਂ ਤੋਂ ਬਾਅਦ ਸ਼ੁਰੂ ਹੋਈ ਨਵੀਂ ਚਰਚਾ, ਲਿਆ ਜਾ ਸਕਦੈ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711