15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
Friday, Feb 21, 2025 - 04:04 PM (IST)

ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਅਪਰਾਧੀ ਨੂੰ ਗ੍ਰਿਫ਼ਤਾਰ ਕਰਕੇ 15 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਹੈ ਕਿ ਗੌਰਵ ਭਾਟੀਆ ਪੁੱਤਰ ਘਨਸ਼ਿਆਮ ਵਾਸੀ ਪਿੰਡ ਮੁਹੱਲਾ ਨੰ. 126, ਦਾਦਾ ਕਾਲੋਨੀ, ਜਲੰਧਰ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ ਸਹਿਮੇ ਲੋਕ
ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਨੇਹਾਰੀ ਕਾਲੋਨੀ ਗਰਾਊਂਡ ਨੇੜੇ ਉਸ ਦੀ ਕਾਰ ਇਕ ਟਾਟਾ ਇੰਡੀਕਾ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ. ਬੀ.08 ਬੀ. ਡਬਲਿਊ 2340 ਸੀ, ਨੂੰ ਰੋਕਿਆ। ਪੁਲਸ ਨੇ ਚੈਕਿੰਗ ਦੌਰਾਨ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦਾ ਲੇਬਲ ‘ਫਸਟ ਚੁਆਇਸ’ ਸੀ। ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਐੱਫ਼. ਆਈ. ਆਰ. ਨੰਬਰ 36 ਮਿਤੀ 18 ਫਰਵਰੀ ਵਿਚ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਹੋਇਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e