ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਨੇ 4 ਕਿਲੋ ਭੁੱਕੀ ਸਮੇਤ ਮੁਲਜ਼ਮ ਕੀਤਾ ਕਾਬੂ
Monday, May 19, 2025 - 06:46 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਨੇ ਚਾਰ ਕਿਲੋ ਭੁੱਕੀ ਸਮੇਤ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਚੌਂਕੀ ਇੰਚਾਰਜ ਸਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਤ ਪੁਲਸ ਪਾਰਟੀ ਸ਼ਿਫ਼ਟਿੰਗ ਨਾਕਾਬੰਦੀ ਦੇ ਸਬੰਧ ਵਿੱਚ ਫ਼ੌਜੀ ਪੁਲ ਤੋਂ ਬੀ. ਬੀ. ਐੱਮ. ਬੀ. ਨਹਿਰ ਰਾਹੀਂ ਝਿੰਜੜੀ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਸ ਪਾਰਟੀ ਬੀ. ਬੀ. ਐੱਮ. ਬੀ. ਨਹਿਰ ਦੀ ਪੈਦਲ ਜਾਣ ਵਾਲੇ ਰਸਤੇ ਦੀ ਪੁਲੀ ਪਾਸ ਪੁੱਜੀ ਤਾਂ ਇਕ ਨੌਜਵਾਨ ਝਿੰਜੜੀ ਪਿੰਡ ਵੱਲੋਂ ਉਕਤ ਪੁਲੀ ਵੱਲ ਪੈਦਲ ਆ ਰਿਹਾ ਸੀ।
ਉਕਤ ਨੌਜਵਾਨ ਨੇ ਪਿੱਠ 'ਤੇ ਵਜਨਦਾਰ ਪਿੱਠੂ ਬੈਗ ਟੰਗਿਆ ਹੋਇਆ ਸੀ, ਜੋ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਪੁਲੀ ਵੱਲ੍ਹ ਨੂੰ ਭੱਜ ਪਿਆ। ਉਸ ਨੂੰ ਏ. ਐੱਸ. ਆਈ. ਸਮਰਜੀਤ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਸਹਾਇਤਾ ਨਾਲ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਅਨਵਰ ਅਲੀ ਪੁੱਤਰ ਇਕਬਾਲ ਮੁਹੰਮਦ ਵਾਸੀ ਨੇੜੇ ਐੱਸ. ਬੀ. ਆਈ. ਬੈਂਕ ਭਰਤਗੜ੍ਹ ਥਾਣਾ ਸ੍ਰੀ ਕੀਰਤਪੁਰ ਸਹਿਬ ਜ਼ਿਲ੍ਹਾ ਰੂਪਨਗਰ ਦੱਸਿਆ। ਉਨ੍ਹਾਂ ਦੱਸਿਆ ਕਿ ਉਸ ਦੇ ਪਿੱਠੂ ਬੈਗ ਦੀ ਤਲਾਸ਼ੀ ਲੈਣ 'ਤੇ ਬੈਗ ਵਿੱਚੋਂ ਚਾਰ ਕਿੱਲੋ ਭੁੱਕੀ, ਚੂਰਾ-ਪੋਸਤ ਬਰਾਮਦ ਹੋਇਆ। ਪੁਲਸ ਵੱਲੋਂ ਮਾਮਲਾ ਦਰਜ ਕਰਨ ਉਪਰੰਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਭਲਕੇ ਲਈ ਹੋ ਗਿਆ ਵੱਡਾ ਐਲਾਨ
ਦੱਸਣਯੋਗ ਹੈ ਜਿਵੇਂ ਸਾਲ 2019 ਵਿੱਚ ਏ. ਐੱਸ. ਆਈ. ਸਮਰਜੀਤ ਸਿੰਘ ਨੇ ਪੁਲਸ ਚੌਂਕੀ ਸ੍ਰੀ ਅਨੰਦਪੁਰ ਸਹਿਬ ਦੇ ਇੰਚਾਰਜ ਲੱਗਦੇ ਹੀ, ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਅਤੇ ਗੁੰਡਾ ਅਨਸਰਾਂ ਨੂੰ ਨੱਥ ਪਾਈ ਸੀ। ਉਸੇ ਤਰ੍ਹਾਂ ਕੁਝ ਦਿਨ ਪਹਿਲਾਂ ਦੋਬਾਰਾ ਇਸ ਚੌਂਕੀ ਦੇ ਇੰਚਾਰਜ ਲੱਗਦੇ ਹੀ ਸ਼ਿਕੰਜਾ ਕਸੱਦੇ ਹੋਏ ਧੜਾਧੜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਧੱਕਿਆ ਜਾ ਰਿਹਾ ਹੈ, ਜਿਸ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆ ਨੇ ਖ਼ੁਸੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ: ਜਲੰਧਰ 'ਚ Dubai ਤੋਂ ਵੀ ਵੱਧ ਗਰਮੀ! 42 ਡਿਗਰੀ ਪੁੱਜਾ ਤਾਪਮਾਨ, ਜਾਣੋ ਅਗਲੇ ਦਿਨਾਂ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e