ਨਵਾਂਸ਼ਹਿਰ ਵਿਖੇ 70 ਕਿਲੋਗ੍ਰਾਮ ਡੋਡਿਆਂ ਅਤੇ 1.7 ਕਿਲੋ ਅਫ਼ੀਮ ਸਮੇਤ ਦੋਸ਼ੀ ਗ੍ਰਿਫ਼ਤਾਰ

Sunday, Apr 23, 2023 - 01:36 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਪੁਲਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਪੁਲਸ ਨੇ 70 ਕਿਲੋਗ੍ਰਾਮ ਡੋਡਿਆਂ ਅਤੇ 1 ਕਿਲੋ 700 ਗ੍ਰਾਮ ਅਫ਼ੀਮ ਸਮੇਤ ਨੂੰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੇ ਏ. ਐੱਸ. ਆਈ. ਗੁਰਬਖ਼ਸ਼ ਰਾਮ ਅਤੇ ਏ. ਐੱਸ. ਆਈ. ਅਮਰਜੀਤ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਜਦੋਂ ਤਕ ਚੂਹੜਪੁਰ ਵਿਖੇ ਪਹੁੰਚੀ ਤਾਂ ਪਿੰਡ ਦੇ ਪਲਾਟਾਂ ਵੱਲ ਜਾਣ ਵਾਲੇ ਮਾਰਗ ’ਤੇ ਇਕ ਵਿਅਕਤੀ ਪਲਾਸਟਿਕ ਦੇ 3 ਥੈਲੇ ਅਤੇ ਵਜ਼ਨਦਾਰ ਬੈਗ ਲੈ ਕੇ ਬੈਠਾ ਹੋਇਆ ਸੀ।

ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਡੀ. ਐੱਸ. ਪੀ. ਅਮਰਨਾਥ ਅਤੇ ਐੱਸ. ਆਈ. ਮਨਜੀਤ ਲਾਲ ਦੀ ਹਾਜ਼ਰੀ ਵਿਚ ਉਕਤ ਥੈਲਿਆਂ ਦੀ ਜਾਂਚ ਕੀਤੀ ਤਾਂ ਉਸ ’ਚੋਂ 70 ਕਿਲੋਗ੍ਰਾਮ ਡੋਡੇ ਅਤੇ 1.7 ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਰਾਜਕੁਮਾਰ ਉਰਫ਼ ਰਾਜਾ ਪੁੱਤਰ ਮਨੋਹਰ ਲਾਲ ਵਾਸੀ ਪਿੰਡ ਰੁੜਕੀ ਖ਼ਾਸ ਥਾਣਾ ਗੜ੍ਹਸ਼ੰਕਰ (ਹੁਸ਼ਿਆਰਪੁਰ) ਹਾਲ ਵਾਸੀ ਵਾਸੀ ਚੂਹੜਪੁਰ ਥਾਣਾ ਸਿਟੀ ਨਵਾਂਸ਼ਹਿਰ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ 'ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

ਗ੍ਰਿਫ਼ਤਾਰ ਦੋਸ਼ੀ ਧਾਰਾ 307 ਦੇ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ ’ਤੇ ਹੈ ਬਾਹਰ
ਐੱਸ. ਐੱਸ. ਪੀ. ਮੀਣਾ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ’ਤੇ ਪਹਿਲਾਂ ਹੀ ਥਾਣਾ ਗੜ੍ਹਸ਼ੰਕਰ ਵਿਖੇ ਧਾਰਾ 307, 323, 324 ਦੇ ਤਹਿਤ ਮਾਮਲਾ ਦਰਜ ਹੈ, ਜਿਸ ਵਿਚ ਉਹ ਜ਼ਮਾਨਤ ’ਤੇ ਬਾਹਰ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਐੱਸ. ਪੀ. ਜਾਂਚ ਡਾ. ਮੁਕੇਸ਼ ਸ਼ਰਮਾ, ਡੀ. ਐੱਸ. ਪੀ. ਅਮਰਨਾਥ, ਐੱਸ. ਆਈ. ਮਨਜੀਤ ਲਾਲ ਅਤੇ ਏ. ਐੱਸ. ਆਈ. ਗੁਰਬਖਸ਼ ਰਾਮ ਅਤੇ ਅਮਰਜੀਤ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਪ੍ਰਸ਼ਾਸਨ ਪੱਬਾਂ ਭਾਰ, 9 ਵਿਧਾਨ ਸਭਾ ਹਲਕਿਆਂ ਲਈ ਕੀਤੇ ਖ਼ਾਸ ਪ੍ਰਬੰਧ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News