ਆਸਟ੍ਰੀਆ ਮੇਡ ਗਲੋਕ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

Monday, Feb 02, 2026 - 02:23 PM (IST)

ਆਸਟ੍ਰੀਆ ਮੇਡ ਗਲੋਕ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਕਪੂਰਥਲਾ ਦੇ ਸੀ. ਆਈ. ਏ. ਸਟਾਫ਼ ਨੇ ਇਕ ਮੁਲਜ਼ਮ ਨੂੰ ਵਿਦੇਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ ’ਤੇ ਚਲਾਈ ਜਾ ਰਹੀ ਜ਼ਿਲ੍ਹਾ ਪੱਧਰੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਪ੍ਰਭਜੋਤ ਸਿੰਘ ਵਿਰਕ ਅਤੇ ਡੀ. ਐੱਸ. ਪੀ. (ਡੀ.) ਹਰਗੁਰਦੇਵ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਰਮਨ ਕੁਮਾਰ ਨੇ ਪੁਲਿਸ ਟੀਮ ਨਾਲ ਸੁਲਤਾਨਪੁਰ ਲੋਧੀ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਮੁਖਬਰ ਖ਼ਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਗੁਰਬਾਗ ਸਿੰਘ ਉਰਫ਼ ਸੁੱਖਾ ਪੁੱਤਰ ਲਾਭ ਸਿੰਘ, ਵਾਸੀ ਚੱਬੋਵਾਲ ਥਾਣਾ ਸੁਲਤਾਨਪੁਰ ਲੋਧੀ, ਜਿਸ ਖ਼ਿਲਾਫ਼ ਪਹਿਲਾਂ ਧਾਰਾ 307 ਤਹਿਤ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ ਪੂਰਾ ਕਰਾਂਗੇ : PM ਨਰਿੰਦਰ ਮੋਦੀ

ਉਕਤ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਆਪਣੇ ਗਾਹਕਾਂ ਨੂੰ ਵੇਚਦਾ ਹੈ। ਉਸ ਕੋਲ ਅੱਜ ਵੀ ਇਕ ਪਿਸਤੌਲ ਹੈ, ਜਿਸ ਨੂੰ ਉਹ ਵੇਚਣ ਲਈ ਗਾਹਕ ਦੀ ਭਾਲ ਕਰ ਰਿਹਾ ਹੈ। ਜਦੋਂ ਨਾਕਾਬੰਦੀ ਦੌਰਾਨ ਗੁਰਬਾਗ ਸਿੰਘ ਉਰਫ਼ ਸੁੱਖਾ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੇ ਮੁਲਜ਼ਮ ਦਾ ਪਿੱਛਾ ਕਰਕੇ ਉਸ ਨੂੰ ਫੜ ਲਿਆ।

ਇਹ ਵੀ ਪੜ੍ਹੋ: PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ ਸੇਵਾ ਸ਼ਲਾਘਾਯੋਗ

ਗ੍ਰਿਫ਼ਤਾਰ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਉਸ ਕੋਲੋਂ ਇਕ ਆਸਟ੍ਰੀਆ ਮੇਡ ਗਲੌਕ ਪਿਸਤੌਲ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਖਾਸ ਗਾਹਕਾਂ ਲਈ ਆਧੁਨਿਕ ਪਿਸਤੌਲ ਲੈ ਕੇ ਆਇਆ ਸੀ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਜਿਸ ਦੇ ਆਧਾਰ 'ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਸੈਂਕੜੇ ਪਿੰਡ ਹੋਏ ਪ੍ਰਭਾਵਿਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News