ਨਸ਼ੇ ਵਾਲੇ ਕੈਪਸੂਲਾਂ ਸਮੇਤ ਮੁਲਜ਼ਮ ਗ੍ਰਿਫਤਾਰ

07/29/2019 6:07:33 AM

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਪੁਲਸ ਨੇ ਨਸ਼ੇ ਵਾਲੇ ਕੈਪਸੂਲਾਂ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਸਬ-ਡਵੀਜ਼ਨ ਹਰਿੰਦਰ ਸਿੰਘ ਗਿੱਲ ਦੀ ਨਿਗਰਾਨੀ ’ਚ ਐੱਸ. ਐੱਚ. ਓ. ਕੋਤਵਾਲੀ ਇੰਸ. ਵਿਕਰਮ ਸਿੰਘ ਨੇ ਪੁਲਸ ਟੀਮ ਨਾਲ ਡੋਗਰਾਂਵਾਲ ਮੋਡ਼ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਨਾਨਕ ਦਾਸ ਪੁੱਤਰ ਪਰਸ਼ੋਤਮ ਲਾਲ ਨਿਵਾਸੀ ਮੁਹੱਲਾ ਰਾਇਕਾ ਕਪੂਰਥਲਾ ਦੱਸਿਆ। ਮੁਲਜ਼ਮ ਦੀ ਤਲਾਸ਼ੀੇ ਦੌਰਾਨ ਉਸ ਤੋਂ ਨਸ਼ੇ ਵਾਲੇ 250 ਕੈਪਸੂਲ ਬਰਾਮਦ ਹੋਏ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Bharat Thapa

Content Editor

Related News