ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

Friday, Jul 19, 2024 - 06:29 PM (IST)

ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਥਾਣਾ ਸੁਭਾਨਪੁਰ ਅਧੀਨ ਪੈਂਦੀ ਬਾਦਸ਼ਾਹਪੁਰ ਚੌਂਕੀ ਦੀ ਪੁਲਸ ਨੇ ਨਾਕਾਬੰਦੀ ਕਰਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਅਤੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. ਭੁਲੱਥ ਸੁਰਿੰਦਰ ਪਾਲ ਦੀ ਦੇਖ-ਰੇਖ ਹੇਠ ਐੱਸ. ਐੱਚ. ਓ. ਸੁਭਾਨਪੁਰ ਕੰਵਰਜੀਤ ਬੱਲ ਨੇ ਚੌਂਕੀ ਬਾਦਸ਼ਾਹਪੁਰ ਦੇ ਇੰਚਾਰਜ ਲਖਬੀਰ ਸਿੰਘ ਗੋਸਲ ਦੇ ਨਾਲ ਨਿਜਾਮਪੁਰ ਮੋੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਟੀਮ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਯੋਗਰਾਜ ਉਰਫ਼ ਰਾਜਾ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਬੂਟ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਲੈ ਕੇ ਆ ਰਿਹਾ ਹੈ ਅਤੇ ਕਿਸੇ ਗਾਹਕ ਦੀ ਤਲਾਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਲਾਸ਼ ਬਣ ਪਰਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਸਿਰ 'ਤੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

ਨਾਕਾਬੰਦੀ ਦੌਰਾਨ ਜਦੋਂ ਪੁਲਸ ਟੀਮ ਨੇ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ ਕੀਤੀ ਪਰ ਪੁਲਸ ਟੀਮ ਨੇ ਮੁਲਜ਼ਮ ਦਾ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 1 ਗ੍ਰਾਮ ਹੈਰੋਇਨ ਅਤੇ 115 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਿਹਾ ਹੈ ਅਤੇ ਬਰਾਮਦ ਕੀਤੀਆਂ ਗੋਲ਼ੀਆਂ ਉਹ ਕਿਸੇ ਖ਼ਾਸ ਵਿਅਕਤੀ ਨੂੰ ਦੇਣ ਜਾ ਰਿਹਾ ਸੀ। ਮੁਲਜਮ ਕੋਲੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ- ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਅਹਿਮ ਖ਼ਬਰ, ਦਸਤਾਵੇਜ਼ਾਂ ਸਬੰਧੀ ਦਿੱਤੀ ਗਈ ਇਹ ਹਦਾਇਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 


author

shivani attri

Content Editor

Related News