ਜਲੰਧਰ ਵਿਖੇ ਪੈਟਰੋਲ ਪੰਪ ''ਤੇ ਨੌਜਵਾਨ ''ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
Wednesday, Oct 14, 2026 - 06:27 PM (IST)
ਜਲੰਧਰ (ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਪੈਟਰੋਲ ਪੰਪ 'ਤੇ ਤਲਵਾਰ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮਾਧਵੀ ਸ਼ਰਮਾ PPS, ADCP-2 ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਲੰਧਰ ਵੈਸਟ ਇਲਾਕੇ 'ਚ ਇਕ ਪੈਟਰੋਲ ਪੰਪ 'ਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਤੇਲ ਨਾ ਪਾਉਣ ਸਬੰਧੀ ਪੁਲਸ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਦੌਰਾਨ ਹੋਈ ਬਹਿਸ ਤੋਂ ਬਾਅਦ ਇਕ ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ
ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕਰਦੇ ਕੁਝ ਹੀ ਮਿੰਟਾਂ 'ਚ ਮੌਕੇ 'ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਵਿਰੁੱਧ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਧਾਰਾ 109 BNS ਦਾ ਵਾਧਾ ਵੀ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸਾਰੇ ਪੈਟਰੋਲ ਪੰਪ ਮਾਲਕਾਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੁਲਸ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਜਲੰਧਰ ਪੁਲਸ ਕਮਿਸ਼ਨਰੇਟ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਮੇਤ ਔਰਤ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
