ਭਗੌੜਾ ਕਰਾਰ ਦੋਸ਼ੀ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ, ਭੇਜਿਆ ਗਿਆ ਜੇਲ੍ਹ

Saturday, Jan 20, 2024 - 06:28 PM (IST)

ਭਗੌੜਾ ਕਰਾਰ ਦੋਸ਼ੀ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ, ਭੇਜਿਆ ਗਿਆ ਜੇਲ੍ਹ

ਨਵਾਂਸ਼ਹਿਰ (ਤ੍ਰਿਪਾਠੀ) - ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਸਡ਼ਕ ਹਾਦਸੇ ਦੇ ਇਕ ਮਾਮਲੇ ’ਚ ਅਦਾਲਤ ਵੱਲੋਂ ਭਗੌਡ਼ਾ ਕਰਾਰ ਦਿੱਤੇ ਇਕ ਦੋਸ਼ੀ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਹਰਮੇਸ਼ ਲਾਲ ਉਰਫ਼ ਗੋਲਡੀ ਪੁੱਤਰ ਜੀਵਨ ਲਾਲ ਵਾਸੀ ਜਾਡਲਾ ਖ਼ਿਲਾਫ਼ 204 ਅਕਤੂਬਰ 2019 ਨੂੰ ਧਾਰਾ 279,304-ਏ ਤਹਿਤ ਪਰਚਾ ਦਰਜ ਕੀਤਾ ਸੀ। ਅਧੀਨ ਸਡ਼ਕ ਹਾਦਸੇ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ 23 ਅਗਸਤ 2022 ਨੂੰ ਮਾਣਯੋਗ ਅਦਾਲਤ ਵੱਲੋਂ ਭਗੌਡ਼ਾ ਕਰਾਰ ਦਿੱਤਾ ਗਿਆ ਸੀ। ਪੁਲਸ ਨੇ ਸਾਊਦੀ ਅਰਬ ਜਾਣ ਦੀ ਕੋਸ਼ਿਸ਼ ਕਰ ਰਹੇ ਉਕਤ ਮੁਲਜ਼ਮ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਦਾਲਤ ਦੇ ਹੁਕਮਾਂ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ: ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਆਟੋ ਵਾਲੇ ਨੇ ਕਤਲ ਕਰਕੇ ਕੀਤਾ ਜਬਰ-ਜ਼ਿਨਾਹ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News