ਅੰਮ੍ਰਿਤਧਾਰੀ ਬਜ਼ੁਰਗ ਦੀ ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ ’ਚ ਕੁੱਟਮਾਰ ਦਾ ਦੋਸ਼ੀ ਗ੍ਰਿਫ਼ਤਾਰ
Friday, Jul 07, 2023 - 06:16 PM (IST)

ਸੁਲਤਾਨਪੁਰ ਲੋਧੀ (ਸੋਢੀ)- ਬੀਤੇ ਦਿਨੀਂ ਮੰਡ ਖੇਤਰ ਦੇ ਬਾਊਪੁਰ ਪੁਲ ’ਤੇ ਘੇਰ ਕੇ ਇਕ ਅੰਮ੍ਰਿਤਧਾਰੀ ਬਜ਼ੁਰਗ ਵਿਅਕਤੀ ਦੀ ਸ਼ਰੇਆਮ ਕੁੱਟਮਾਰ ਕਰਨ ਵਾਲਾ ਦੋਸ਼ੀ ਥਾਣਾ ਕਬੀਰਪੁਰ ਪੁਲਸ ਵੱਲੋਂ ਕੀਤੀ ਮਿਹਨਤ ਉਪਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਇਸ ਕੁੱਟਮਾਰ ਕਰਦੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋਈ ਸੀ, ਇਸ ਸਬੰਧੀ ਰਾਜਪਾਲ ਸਿੰਘ ਸੰਧੂ ਐੱਸ. ਐੱਸ. ਪੀ. ਸਾਹਿਬ, ਰਮਨਿੰਦਰ ਸਿੰਘ ਐੱਸ. ਪੀ. ਡੀ. ਕਪੂਰਥਲਾ ਦੇ ਆਦੇਸ਼ ਅਨੁਸਾਰ ਗੰਭੀਰਤਾ ਨਾਲ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਕੀਤੀ ਗਈ ਅਤੇ ਉਪਰੰਤ ਐੱਸ. ਆਈ. ਲਖਵਿੰਦਰ ਸਿੰਘ ਥਿੰਦ ਮੁੱਖ ਅਫ਼ਸਰ ਥਾਣਾ ਕਬੀਰਪੁਰ ਨੇ ਕੁੱਟਮਾਰ ਦੇ ਮਾਮਲੇ ’ਚ ਲੋੜੀਂਦਾ ਮੁਲਜ਼ਮ ਰਾਜਬੀਰ ਸਿੰਘ ਉਰਫ ਕਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਧੁੰਨ ਢਾਹੇਵਾਲਾ ਥਾਣਾ ਚੋਹਲਾ ਸਾਹਿਬ (ਜ਼ਿਲ੍ਹਾ ਤਰਨਤਾਰਨ) ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਪਟਿਆਲਾ ਤੋਂ ਵੱਡੀ ਖ਼ਬਰ: ਕਰੰਟ ਲੱਗਣ ਨਾਲ 2 ਮਹੀਨੇ ਦੀ ਗਰਭਵਤੀ ਤੇ 10 ਮਹੀਨਿਆਂ ਦੀ ਬੱਚੀ ਦੀ ਮੌਤ
ਉਨ੍ਹਾਂ ਦੱਸਿਆ ਕਿ ਇਸੇ ਮੁਲਜ਼ਮ ਨੇ ਹੀ ਕੁਝ ਦਿਨ ਪਹਿਲਾ ਮੁਕੱਦਮਾ ਦੇ ਬਾਕੀ ਦੋਸ਼ੀਆਂ ਦੇ ਸ਼ਹਿ ਦੇਣ ’ਤੇ ਪੁਲ ਬਾਊਪੁਰ ’ਤੇ ਇਕ ਬਜ਼ੁਰਗ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਹੋਰ ਦੱਸਿਆ ਕਿ ਇਸ ਮੁਲਜ਼ਮ ਖ਼ਿਲਾਫ਼ ਸਾਲ 2018 ਵਿਚ ਪਿੰਡ ਚੂਹੜਪੁਰ ਵਿਖੇ ਮੋਬਾਇਲ ਦੀ ਦੁਕਾਨ 'ਤੇ ਗੋਲੀ ਚਲਾਉਣ ਦੇ ਦਰਜ ਹੋਏ ਮੁਕੱਦਮੇ ਵਿੱਚ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਕੇ ਹੋਰ ਜਾਂਚ ਕੀਤੀ ਜਾਵੇਗੀ ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਇਹ ਵੀ ਪੜ੍ਹੋ- ਚੱਬੇਵਾਲ 'ਚ ਦੋ ਕਾਰਾਂ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਨਿਹੰਗ ਸਿੰਘ ਦੀ ਹੋਈ ਮੌਤ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711