ਪੈਟਰੋਲ ਪੰਪ ਤੋਂ ਕਾਰ ’ਚ ਤੇਲ ਪੁਆ ਕੇ ਫ਼ਰਾਰ ਹੋਇਆ ਮੁਲਜ਼ਮ ਗ੍ਰਿਫ਼ਤਾਰ

Saturday, Nov 02, 2024 - 11:15 AM (IST)

ਪੈਟਰੋਲ ਪੰਪ ਤੋਂ ਕਾਰ ’ਚ ਤੇਲ ਪੁਆ ਕੇ ਫ਼ਰਾਰ ਹੋਇਆ ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਮਹੇਸ਼)–ਪੈਟਰੋਲ ਪੰਪ ਤੋਂ ਕਾਰ ਵਿਚ ਤੇਲ ਪੁਆ ਕੇ ਬਿਨਾਂ ਪੈਸੇ ਦਿੱਤੇ ਫ਼ਰਾਰ ਹੋਏ ਮੁਲਜ਼ਮ ਨੂੰ ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਭਾਰਗੋ ਕੈਂਪ ਦੇ ਮੁਖੀ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਨਕੋਦਰ ਰੋਡ ’ਤੇ ਸਥਿਤ ਭਾਰਤੀ ਸਟੇਟ ਬੈਂਕ ਦੀ ਬ੍ਰਾਂਚ ਨੇੜੇ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ਦੇ ਮਾਲਕ ਹਿੰਮਤ ਸਿੰਘ ਨਿਵਾਸੀ ਖੁਰਲਾ ਕਿੰਗਰਾ ਨੇ 30 ਅਕਤੂਬਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਕ ਨੌਜਵਾਨ 26 ਅਕਤੂਬਰ ਨੂੰ ਰਾਤ 8.30 ਵਜੇ ਆਪਣੀ ਆਲਟੋ ਕਾਰ ਵਿਚ 1000 ਰੁਪਏ ਦਾ ਤੇਲ ਪੁਆਉਣ ਤੋਂ ਬਾਅਦ ਪੰਪ ਦੇ ਕਰਿੰਦੇ ਨੂੰ ਬਿਨਾਂ ਪੈਸੇ ਦਿੱਤੇ ਫ਼ਰਾਰ ਹੋ ਗਿਆ ਸੀ। ਪਹਿਲਾਂ ਉਨ੍ਹਾਂ ਆਪਣੇ ਪੱਧਰ ’ਤੇ ਕਾਰ ਚਾਲਕ ਦੀ ਭਾਲ ਕੀਤੀ ਪਰ ਜਦੋਂ ਕੁਝ ਪਤਾ ਨਾ ਲੱਗਾ ਤਾਂ ਉਨ੍ਹਾਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣੀ ਠੀਕ ਸਮਝੀ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਐੱਸ. ਐੱਚ. ਓ. ਅਸ਼ੋਕ ਸ਼ਰਮਾ ਨੇ ਦੱਸਿਆ ਕਿ ਪੁਲਸ ਦੀ ਜਾਂਚ ਵਿਚ ਉਕਤ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਲਵਲੀ ਪੁੱਤਰ ਮਹਿੰਦਰ ਸਿੰਘ ਨਿਵਾਸੀ 535, ਵਾਰਡ ਨੰਬਰ 14, ਗੁਰੂ ਨਾਨਕਪੁਰਾ ਚੌਗਿੱਟੀ, ਥਾਣਾ ਰਾਮਾ ਮੰਡੀ ਵਜੋਂ ਹੋਈ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਡੀ. ਏ. ਵੀ. ਇੰਸਟੀਚਿਊਟ ਨਜ਼ਦੀਕ ਕਾਰ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ। ਉਸ ਖ਼ਿਲਾਫ਼ ਥਾਣਾ ਭਾਰਗੋ ਕੈਂਪ ਵਿਚ 303 (2) ਤੇ 317 (2) ਬੀ. ਐੱਨ. ਐੱਸ. ਤਹਿਤ 104 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ।
 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦਾ AQI ਹੋਇਆ 300 ਪਾਰ, ਇਨ੍ਹਾਂ ਮਰੀਜ਼ਾਂ ਲਈ ਮੰਡਰਾਉਣ ਲੱਗਾ ਖ਼ਤਰਾ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News