ਔਰਤ ਦਾ ਕਤਲ ਕਰਨ ਦੇ ਮਾਮਲੇ ''ਚ ਦੋਸ਼ੀ ਨੂੰ ਉਮਰ ਕੈਦ

Thursday, Aug 27, 2026 - 03:53 PM (IST)

ਔਰਤ ਦਾ ਕਤਲ ਕਰਨ ਦੇ ਮਾਮਲੇ ''ਚ ਦੋਸ਼ੀ ਨੂੰ ਉਮਰ ਕੈਦ

ਜਲੰਧਰ (ਜਤਿੰਦਰ, ਭਾਰਦਵਾਜ)- ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਐਡੀਸ਼ਨਲ ਸੈਸ਼ਨ ਜੱਜ ਵਿਸ਼ੇਸ਼ ਕੰਬੋਜ ਦੀ ਅਦਾਲਤ ਵੱਲੋਂ ਘਰ ਦੇ ਅੰਦਰ ਦਾਖ਼ਲ ਹੋ ਕੇ 49 ਸਾਲਾਂ ਔਰਤ ਦਾ ਕਤਲ ਕਰਕੇ ਉਸ ਦਾ ਲੜਕਾ ਜੋਕਿ 10ਵੀਂ ਕਲਾਸ ਵਿਚ ਪੜ੍ਹਦਾ ਸੀ, ਨੂੰ ਵੀ ਬੰਧਕ ਬਣਾ ਕੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਲੁੱਟ ਕੇ ਲਿਜਾਣ ਦੇ ਮਾਮਲੇ ਵਿਚ ਰਾਮ ਕਮਲੇਸ਼ ਕੁਮਾਰ ਉਰਫ਼ ਲੰਬੂ ਪੁੱਤਰ ਮਨੋਜ ਕੁਮਾਰ ਵਾਸੀ ਨਿਉੂ ਗਾਂਧੀ ਨਗਰ ਜਲੰਧਰ ਨੂੰ ਦੋਸ਼ ਸਾਬਤ ਹੋਣ ’ਤੇ ਉਮਰ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 1 ਲੱਖ 55 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ ’ਤੇ 1 ਸਾਲ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ ਹੈ।

ਇਹ ਵੀ ਪੜ੍ਹੋ: ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
ਇਸ ਮਾਮਲੇ ਵਿਚ ਦੋਸ਼ੀ ਖ਼ਿਲਾਫ਼ 24 ਜਨਵਰੀ 2023 ਨੂੰ ਥਾਣਾ ਬਸਤੀ ਬਾਵਾ ਖੇਲ੍ਹ ਦੀ ਪੁਲਸ ਨੇ ਸ਼ਿਕਾਇਤਕਰਤਾ ਸਤਬੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਤਾਰਾ ਸਿੰਘ ਐਵੀਨਿਊ, ਜਲੰਧਰ ਦੀ ਸ਼ਿਕਾਇਤ ’ਤੇ ਉਸ ਦੀ ਮਾਂ ਕਮਲਜੀਤ ਕੌਰ ਦੀ ਹੱਤਿਆ ਅਤੇ ਲੁੱਟ ਅਤੇ ਚੋਰੀ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਜਦਕਿ ਇਸ ਕੇਸ 'ਚ ਇਕ ਹੋਰ ਦੋਸ਼ੀ ਰਾਜ ਕੁਮਾਰ ਦੀ ਕੇਸ ਚਲਦਿਆਂ ਜੇਲ ਵਿਚ ਹੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਪੈ ਗਿਆ ਡਾਕਾ! 20 ਮਿੰਟਾਂ 'ਚ ਵੱਡਾ ਕਾਂਡ ਕਰਕੇ ਫਰਾਰ ਹੋਏ ਲੁਟੇਰੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News