ਦਸੂਹਾ ਪੁਲਸ ਦੀ ਗ੍ਰਿਫ਼ਤ ਵਿਚੋਂ ਫਰਾਰ ਹੋਣ ਵਾਲਾ ਕੈਦੀ ਗ੍ਰਿਫ਼ਤਾਰ
Monday, Aug 28, 2023 - 03:27 PM (IST)

ਦਸੂਹਾ (ਨਾਗਲਾ)-ਦਸੂਹਾ ਪੁਲਸ ਦੀ ਗ੍ਰਿਫ਼ਤ ’ਚੋਂ ਫਰਾਰ ਹੋਏ ਅਜੈ ਪਾਲ ਉਰਫ਼ ਲੱਬਾ ਪੁੱਤਰ ਨਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿਚ ਦਸੂਹਾ ਪੁਲਸ ਨੇ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅਜੈ ਪਾਲ ਮੌਕਾ ਪਾ ਕੇ ਉਸ ਵੇਲੇ ਫਰਾਰ ਹੋ ਗਿਆ ਸੀ, ਜਦੋਂ ਪਹਿਲੇ ਫਰਾਰ ਦੋਸ਼ੀ ਨੂੰ ਫੜਨ ਲਈ ਸਾਰੇ ਪੁਲਸ ਮੁਲਾਜ਼ਮ ਉਸ ਨੂੰ ਇਕੱਲੇ ਛੱਡ ਕੇ ਚਲੇ ਗਏ ਸਨ।
ਇਸ ਸਬੰਧੀ ਜਦੋਂ ਥਾਣਾ ਮੁਖੀ ਬਲਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਦੀ ਗ੍ਰਿਫ਼ਤ ਤੋਂ ਭੱਜਣ ਵਾਲੇ ਅਜੈ ਪਾਲ ਨੂੰ ਦਸੂਹਾ ਬੱਸ ਸਟੈਂਡ ਤੋਂ ਕਾਬੂ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਕਰਨ ’ਤੇ ਉਕਤ ਦੋਸ਼ੀ ਨੇ ਦੱਸਿਆ ਕਿ ਉਹ ਡਰ ਦੇ ਮਾਰੇ ਭੱਜ ਗਿਆ ਸੀ। ਥਾਣਾ ਮੁਖੀ ਨੇ ਦੱਸਿਆ ਕਿ ਦੂਸਰੇ ਫਰਾਰ ਮੁਲਜ਼ਮ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਜਲੰਧਰ ਦਾ ਇਹ ਸਮਾਰਟ ਪਿੰਡ ਬਣਿਆ ਹੋਰਾਂ ਲਈ ਮਿਸਾਲ, ਸਹੂਲਤਾਂ ਅਜਿਹੀਆਂ ਜਿਸ ਨੂੰ ਦੇਖ ਰੂਹ ਵੀ ਹੋਵੇ ਖ਼ੁਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ