ਪੁਲਸ ਕਸਟਡੀ ’ਚੋਂ ਭੱਜਿਆ ਮੁਲਜ਼ਮ ਗ੍ਰਿਫ਼ਤਾਰ
Thursday, May 29, 2025 - 04:47 PM (IST)

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਪੁਲਸ ਨੂੰ ਚਕਮਾ ਦੇ ਕੇ ਐੱਨ. ਡੀ. ਪੀ. ਐੱਸ. ਮੁਲਜ਼ਮ ਦੇ ਫਰਾਰ ਹੋਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ ਜਲੰਧਰ ਪੁਲਸ ਨਿੱਜੀ ਗੱਡੀ ’ਚ ਉਕਤ ਮੁਲਜ਼ਮ ਨੂੰ ਕਪੂਰਥਲਾ ਮਾਡਰਨ ਜੇਲ੍ਹ ’ਚ ਛੱਡਣ ਜਾ ਰਹੀ ਸੀ। ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਬਿਲਗਾ ’ਚ ਤਾਇਨਾਤ ਐੱਸ. ਆਈ. ਕੁਲਵਿੰਦਰ ਸਿੰਘ ਨੇ ਕੋਤਵਾਲੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 21 ਮਈ ਨੂੰ ਥਾਣਾ ਬਿਲਗਾ ਦੀ ਪੁਲਸ ਵੱਲੋਂ ਦਰਜ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ’ਚ ਕਾਬੂ ਕੀਤੇ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਮੁਹੱਲਾ ਜੱਸੀਆਂ ਤਲਵਨ ਜਲੰਧਰ ਨੂੰ ਮਾਡਰਨ ਜੇਲ੍ਹ ’ਚ ਬੰਦ ਕਰਵਾਉਣ ਲਈ ਉਹ ਨਿੱਜੀ ਗੱਡੀ ’ਚ ਸੀਨੀਅਰ ਕਾਂਸਟੇਬਲ ਦਵਿੰਦਰਪਾਲ ਨਾਲ ਜਾ ਰਹੇ ਸੀ ਕਿਉਂਕਿ 22 ਮਈ ਨੂੰ ਮੁਲਜ਼ਮ ਮਨਪ੍ਰੀਤ ਸਿੰਘ ਨੂੰ ਅਧਰੰਗ ਦਾ ਅਟੈਕ ਹੋਇਆ ਸੀ, ਜਿਸ ਤੋਂ ਬਾਅਦ ਹਸਪਤਾਲ ’ਚ ਉਸ ਦਾ ਇਲਾਜ ਕਰਵਾਇਆ ਗਿਆ।
ਇਹ ਵੀ ਪੜ੍ਹੋ: ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ
ਮਾਣਯੋਗ ਅਦਾਲਤ ਦੇ ਹੁਕਮ ਤੋਂ ਬਾਅਦ ਮੁਲਜ਼ਮ ਨੂੰ ਜੁਡੀਸ਼ੀਅਲ ਕਸਟਡੀ ’ਚ ਬੰਦ ਕਰਵਾਉਣ ਦੇ ਲਈ ਨਿਜੀ ਵਾਹਨ ’ਚ ਲੈ ਕੇ ਜਾ ਰਹੇ ਸੀ। ਰਸਤੇ ’ਚ ਪਿੰਡ ਝੱਲ ਠੀਕਰੀਵਾਲ ਦੇ ਕੋਲ ਉਸ ਦੀ ਮੈਡੀਕਲ ਰਿਪੋਰਟ ਦੀ ਫੋਟੋਸਟੇਟ ਕਰਵਾਉਣ ਲਈ ਰੁਕੇ। ਸੀਨੀਅਰ ਕਾਂਸਟੇਬਲ ਦਵਿੰਦਰਪਾਲ ਫੋਟੋ ਕਾਪੀ ਕਰਵਾਉਣ ਗਿਆ ਅਤੇ ਉਹ ਕੰਡਕਟਰ ਸਾਈਡ ਵੱਲ ਖਿੜਕੀ ਖੋਲ੍ਹ ਕੇ ਬਾਹਰ ਦੇਖਣ ਲੱਗਾ ਤਾਂ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਨੇ ਉਸਨੂੰ ਧੱਕਾ ਦੇ ਕੇ ਬਾਹਰ ਸੁੱਟ ਦਿੱਤਾ ਅਤੇ ਗੱਡੀ ਲੈ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ
ਥਾਣਾ ਕੋਤਵਾਲੀ ਪੁਲਸ ਨੇ ਐੱਸ. ਆਈ. ਕੁਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਕਿਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕੁਝ ਸਮਾਂ ਪਹਿਲਾਂ ਮੁਲਜ਼ਮ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e