ਤੇਜ਼ ਰਫ਼ਤਾਰ ਓਡੀ ਚਾਲਕ ਈ-ਰਿਕਸ਼ਾ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, 3 ਲੋਕਾਂ ਦੀ ਹੋਈ ਸੀ ਮੌਤ

02/02/2024 2:48:25 PM

ਜਲੰਧਰ (ਜ.ਬ.)- 30 ਜਨਵਰੀ ਨੂੰ ਰਾਤ ਕਰੀਬ 9 ਵਜੇ ਬਿਧੀਪੁਰ ਨੇੜੇ ਇਕ ਤੇਜ਼ ਰਫ਼ਤਾਰ ਓਡੀ ਕਾਰ ਨੇ ਇਕ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। ਇਸ ਟੱਕਰ ’ਚ ਈ-ਰਿਕਸ਼ਾ ਚਾਲਕ ਜਗਦੀਸ਼ ਚੰਦਰ ਪੁੱਤਰ ਦਰਸ਼ਨ ਲਾਲ, ਪਰਜੀਤ ਸਿੰਘ ਉਰਫ਼ ਪੰਮਾ ਪੁੱਤਰ ਮੋਹਨ ਲਾਲ, ਪੰਕਜ ਵਾਸੀ ਮੁਸਲਿਮ ਕਾਲੋਨੀ ਜਲੰਧਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੋਬਿੰਦਾ ਅਤੇ ਹਰਪ੍ਰੀਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿਚ ਓਡੀ ਚਾਲਕ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। 

ਜਾਣਕਾਰੀ ਦਿੰਦੇ ਹੋਏ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਸਿਕੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਓਡੀ ਕਾਰ ਚਾਲਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਗੁਰਪ੍ਰੀਤ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਫਰਾਰ ਹੋ ਗਿਆ ਸੀ। ਉਸ ਨੇ ਦੱਸਿਆ ਕਿ ਪੁਲਸ ਨੇ ਫਰਾਰ ਓਡੀ ਚਾਲਕ ਗੁਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਗ੍ਰਿਫ਼ਤਾਰੀ ਪਾ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਇੰਚਾਰਜ ਸਿਕੰਦਰ ਨੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਕੱਲ੍ਹ ਸ਼ਾਮੀਂ ਅਸੀਂ ਮੁਲਜ਼ਮ ਗੁਰਪ੍ਰੀਤ ਨੂੰ ਵੀ ਗ੍ਰਿਫ਼ਤਾਰ ਸੀ। ਉਹ ਪੰਜਾਬ ਪੁਲਸ ਦਾ ਮੁਲਾਜ਼ਮ ਹੈ ਅਤੇ ਪੀ. ਏ. ਪੀ. ਵਿੱਚ ਸਿਖਲਾਈ ਕਰ ਰਿਹਾ ਹੈ। 

ਇਹ ਵੀ ਪੜ੍ਹੋ: 32 ਸਾਲ ਦੀ ਉਮਰ 'ਚ ਪੂਨਮ ਪਾਂਡੇ ਨੇ ਦੁਨੀਆ ਨੂੰ ਕਿਹਾ ਅਲਵਿਦਾ, ਇਹ ਗ੍ਰਹਿ ਬਣੇ ਅਦਾਕਾਰਾ ਦੀ ਮੌਤ ਦਾ ਕਾਰਨ

ਉਸ ਰਾਤ ਉਹ ਟਰੇਨਿੰਗ ਤੋਂ ਬਾਅਦ ਬਟਾਲਾ ਘਰ ਜਾ ਰਿਹਾ ਸੀ ਤਾਂ ਉਸ ਦੀ ਕਾਰ ਇਕ ਈ-ਰਿਕਸ਼ਾ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮੌਜੂਦਾ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਦਾ ਮਕਸਦ ਰਾਤ ਨੂੰ ਘਰ ਜਾ ਕੇ ਸਵੇਰੇ ਵਾਪਸ ਆ ਜਾਵੇ, ਜਿਸ ਕਾਰਨ ਉਹ ਜਲਦੀ ਵਿਚ ਘਰ ਜਾ ਰਿਹਾ ਹੈ ਅਤੇ ਤੇਜ਼ ਰਫ਼ਤਾਰ ਹੋਣ ਕਰਕੇ ਇਹ ਹਾਦਸਾ ਵਾਪਰ ਗਿਆ। ਗੁਰਪ੍ਰੀਤ ਨੂੰ ਨੌਕਰੀ ਉਸ ਦੇ ਪਿਤਾ ਦੀ ਮੌਤ ਮਗਰੋਂ ਮਿਲੀ ਸੀ। ਇਸ ਸੜਕ ਹਾਦਸੇ ਵਿੱਚ ਮਾਰੇ ਗਏ ਪੰਕਜ ਦੇ ਪਿਤਾ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁਲਸ ਵਿਭਾਗ ਨੇ ਉਸ ਨੂੰ ਇਨਸਾਫ਼ ਦਿਵਾਇਆ ਹੈ। ਪੰਕਜ ਦਾ ਅੰਤਿਮ ਸੰਸਕਾਰ ਅੱਜ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੁਲਸ ਵਿਭਾਗ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਦੋ ਦੀ ਮੌਤ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News