ਸਿਵਲ ਹਸਪਤਾਲ ''ਚੋਂ ਇਲਾਜ ਦੌਰਾਨ ਭੱਜਿਆ ਮੁਲਜ਼ਮ ਗ੍ਰਿਫ਼ਤਾਰ

Monday, Nov 18, 2024 - 06:18 PM (IST)

ਸਿਵਲ ਹਸਪਤਾਲ ''ਚੋਂ ਇਲਾਜ ਦੌਰਾਨ ਭੱਜਿਆ ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)- ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਕਾਰਵਾਈ ਕਰਦਿਆਂ ਬੀਤੇ ਦਿਨੀਂ ਸਿਵਲ ਹਸਪਤਾਲ ਕਪੂਰਥਲਾ ’ਚੋਂ ਇਲਾਜ ਦੌਰਾਨ ਪੁਲਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋਏ ਹਵਾਲਾਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਲਛਮਣ ਕੁਮਾਰ ਉਰਫ਼ ਤੂਫ਼ਾਨੀ ਜੋਕਿ ਐੱਨ. ਡੀ. ਪੀ. ਐੱਸ. ਐਕਟ ਦੇ ਇਕ ਮਾਮਲੇ ’ਚ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਹਵਾਲਾਤੀ ਹੈ, ਉਸ ਨੂੰ ਪੁਲਸ ਪਾਰਟੀ ਵੱਲੋਂ ਮੈਡੀਕਲ ਚੈੱਕਅਪ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ, ਜੋ ਪੁਲਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਜਿਸ ’ਤੇ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ’ਤੇ ਕਾਰਵਾਈ ਕਰਦਿਆ ਡੀ. ਐੱਸ. ਪੀ. ਸਬ ਡਿਵੀਜ਼ਨ ਦੀਪਕਰਨ ਸਿੰਘ ਦੀ ਅਗਵਾਈ ’ਚ ਪੁਲਸ ਟੀਮ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ- UP 'ਚ ਮੁੰਡਿਆਂ ਨੇ ਕੁੱਟ-ਕੁੱਟ ਮਾਰ ਦਿੱਤੇ ਜਲੰਧਰ ਦੇ ਦੋ ਨੌਜਵਾਨ, ਜੰਗ ਦਾ ਮੈਦਾਨ ਬਣਿਆ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News