ਭਗੌੜਾ ਕਰਾਰ ਮੁਲਜ਼ਮ ਆਇਆ ਪੁਲਸ ਅੜਿੱਕੇ

Sunday, Jan 07, 2024 - 06:03 PM (IST)

ਭਗੌੜਾ ਕਰਾਰ ਮੁਲਜ਼ਮ ਆਇਆ ਪੁਲਸ ਅੜਿੱਕੇ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ)- ਟਾਂਡਾ ਪੁਲਸ ਨੇ ਭਗੌੜਾ ਕਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਐਡੀਸ਼ਨਲ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁਲਜ਼ਮਾਂ ਅਤੇ ਭਗੌੜਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਦਰਸ਼ਨ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਭਗੌੜਾ ਕਰਾਰ ਮੁਲਜ਼ਮ ਦੀ ਪਛਾਣ ਤਰਲੋਕ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਰਾਜਧਨ ਦੇ ਰੂਪ ਵਿਚ ਹੋਈ ਹੈ, ਜਿਸ ਦੇ ਖ਼ਿਲਾਫ਼ 4 ਜੁਲਾਈ 2018 ਨੂੰ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮੁਲਜ਼ਮ ਨੂੰ ਦਸੂਹਾ ਅਦਾਲਤ ਦੀ ਮਾਣਯੋਗ ਜੱਜ ਰੇਣੁ ਗੋਇਲ ਨੇ 3 ਜੁਲਾਈ 2020 ਨੂੰ ਭਗੌੜਾ ਕਰਾਰ ਦਿੱਤਾ ਸੀ। ਪੁਲਸ ਨੇ ਹੁਣ ਇਸ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੰਘਣੀ ਧੁੰਦ ਤੇ ਸੀਤ ਲਹਿਰ ਨੇ ਠਾਰੇ ਲੋਕ, ਸੂਰਜਦੇਵ ਖੇਡ ਰਹੇ ਲੁਕਣ-ਮੀਟੀ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 


author

shivani attri

Content Editor

Related News