ਇਕ ਪਿਸਤੌਲ ਅਤੇ 2 ਜ਼ਿੰਦਾ ਰੌਂਦ ਸਣੇ ਮੁਲਜ਼ਮ ਗ੍ਰਿਫ਼ਤਾਰ

Sunday, Nov 19, 2023 - 02:23 PM (IST)

ਇਕ ਪਿਸਤੌਲ ਅਤੇ 2 ਜ਼ਿੰਦਾ ਰੌਂਦ ਸਣੇ ਮੁਲਜ਼ਮ ਗ੍ਰਿਫ਼ਤਾਰ

ਰੂਪਨਗਰ (ਵਿਜੇ)-ਸਿੰਘ ਭਗਵੰਤਪੁਰ ਪੁਲਸ ਨੇ ਮੁਲਜ਼ਮ ਪਾਸੋਂ ਇਕ ਪਿਸਤੌਲ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਗਸ਼ਤ ਦੇ ਸਬੰਧ ’ਚ ਰੂਪਨਗਰ ਤੋਂ ਮੋਰਿੰਡਾ ਵਾਲੀ ਸਾਈਡ ਨੂੰ ਜਾ ਰਹੀ ਸੀ ਤਾਂ ਸੁੱਕੀ ਨਹਿਰ ਪਿੰਡ ਬਹਿਰਾਮਪੁਰ ਜ਼ਿੰਮੀਂਦਾਰਾ ਕੋਲ ਮੁਲਜ਼ਮ ਖੜ੍ਹਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਪਰ ਉਸ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ ਹੋ ਰਿਹੈ ਖ਼ਾਲੀ, ਅਨੇਕਾਂ ਘਰਾਂ ਤੇ ਕੋਠੀਆਂ ਨੂੰ ਲੱਗ ਰਹੇ ਹਨ 'ਜਿੰਦਰੇ', ਹੈਰਾਨ ਕਰਨ ਵਾਲੀ ਹੈ ਰਿਪੋਰਟ

ਜਦੋਂ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਦੀ ਪਹਿਨੀ ਹੋਈ ਨੀਲੇ ਰੰਗ ਦੀ ਲੋਅਰ ਦੀ ਖੱਬੀ ਡੱਬ ’ਚੋਂ ਇਕ ਪਿਸਤੌਲ 32 ਬੋਰ ਦੇਸੀ ਬਰਾਮਦ ਹੋਇਆ, ਜਿਸ ਦੇ ਮੈਗਜ਼ੀਨ ਨੂੰ ਚੈੱਕ ਕਰਨ ’ਤੇ ਉਸ ’ਚੋਂ 2 ਰੌਂਦ ਜ਼ਿੰਦਾ 32 ਬੋਰ ਬਰਾਮਦ ਹੋਏ। ਪੁਲਸ ਨੇ ਮੁਲਜ਼ਮ ਗੁਰਜੀਤ ਸਿੰਘ ਉਰਫ਼ ਗੋਗਾ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦਬੁਰਜੀ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਰਮਜ਼ ਐਕਟ ਤਹਿਤ ਪਰਚਾ ਦਰਜ ਕਰ ਲਿਆ।

ਇਹ ਵੀ ਪੜ੍ਹੋ: ਹੋਰਾਂ ਲਈ ਮਿਸਾਲ ਬਣਿਆ ਟਾਂਡਾ ਦਾ ਇਹ ਪਰਿਵਾਰ, ਧੀ ਜੰਮਣ 'ਤੇ ਵਿਆਹ ਵਰਗਾ ਮਾਹੌਲ, ਵਾਜਿਆਂ ਨਾਲ ਕੀਤਾ ਸੁਆਗਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News