ਜ਼ਮੀਨ ਦੀ ਹੱਦਬੰਦੀ ਨੂੰ ਲੈ ਕੇ ਹੋਏ ਲੜਾਈ-ਝਗੜੇ ਦੇ ਮਾਮਲੇ ’ਚ ਬਰੀ
Wednesday, Nov 11, 2026 - 01:23 PM (IST)
ਜਲੰਧਰ (ਜਤਿੰਦਰ, ਭਾਰਦਵਾਜ)- ਮਾਣਯੋਗ ਮਿਸ ਮਨਮੋਹਨਪ੍ਰੀਤ ਕੌਰ ਦੀ ਅਦਾਲਤ ਵੱਲੋਂ ਜ਼ਮੀਨ ਦੀ ਹੱਦਬੰਦੀ ਨੂੰ ਲੈ ਕੇ ਹੋਏ ਲੜਾਈ-ਝੱਗੜੇ ਦੇ ਮਾਮਲੇ 'ਚ ਜਗਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਜਸਵਿੰਦਰ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਪਿੰਡ ਸਨੌਰਾ ਭੋਗਪੁਰ ਦੋਵਾਂ ਮਾਂ-ਪੁਤੱਰ ਨੂੰ ਦੋਸ਼ ਸਾਬਤ ਨਾ ਹੋਣ ’ਤੇ ਵਕੀਲ ਨਵਤੇਜ ਸਿੰਘ ਮਿਨਹਾਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਵਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਇਸ ਮਾਮਲੇ ’ਚ 13-6-2023 ਨੂੰ ਥਾਣਾ ਭੋਗਪੁਰ ਦੀ ਪੁਲਸ ਨੇ ਸ਼ਿਕਾਇਤਕਰਤਾ ਬਲਰਾਜ ਸਿੰਘ ਵਾਸੀ ਪਿੰਡ ਸਨੌਰਾ ਜਲੰਧਰ ਦੀ ਸ਼ਿਕਾਇਤ ’ਤੇ ਜਗਰੂਪ ਸਿੰਘ ਅਤੇ ਉਸ ਦੀ ਮਾਂ ਜਸਵਿੰਦਰ ਕੌਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼ ਬੈਠੇ ਪੁੱਤ ਨੂੰ ਵੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
