ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ, ਜਲੰਧਰ ਦੇ ਇਸ ਇਲਾਕੇ ''ਚ ਢਾਹੀ ਗੈਰ ਅਧਿਕਾਰਤ ਜਾਇਦਾਦ
Saturday, Oct 25, 2025 - 03:53 PM (IST)
ਜਲੰਧਰ (ਪੰਕਜ,ਕੁੰਦਨ)- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਲੰਧਰ ਵਿੱਚ ਅੱਜ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ, ਜਿਸ ਅਧੀਨ ਜਲੰਧਰ ਨਗਰ ਨਿਗਮ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੇ ਸਹਿਯੋਗ ਨਾਲ ਅਬਾਦਪੁਰਾ ਖੇਤਰ ਵਿੱਚ ਬਦਨਾਮ ਨਸ਼ਾ ਤਸਕਰਾਂ ਨਾਲ ਸੰਬੰਧਤ ਇਕ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਕ ਹੋਰ SHO 'ਤੇ ਡਿੱਗ ਸਕਦੀ ਹੈ ਗਾਜ! ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮਨਜੀਤ ਕੋਰ ਉਰਫ਼ ਭੰਬੋ ਪਤਨੀ ਰਾਕੇਸ਼ ਕੁਮਾਰ ਅਤੇ ਮੋਹਿੰਦਰਜੀਤ ਕੋਰ ਉਰਫ਼ ਲੰਬੋ ਪਤਨੀ ਹੰਸ ਰਾਜ ਦੋਵੇਂ ਵਾਸੀ ਅਬਾਦਪੁਰਾ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਹੈ। ਦੋਵੇਂ ਮਹਿਲਾਵਾਂ ਮਸ਼ਹੂਰ ਨਸ਼ਾ ਤਸਕਰ ਹਨ, ਜਿਨ੍ਹਾਂ ਵਿਚੋਂ ਮਨਜੀਤ ਕੌਰ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ 3 ਐੱਫ਼. ਆਈ. ਆਰ. ਅਤੇ ਮੋਹਿੰਦਰਜੀਤ ਕੌਰ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ 1 ਐੱਫ਼. ਆਈ. ਆਰ. ਦਰਜ ਹੈ।
ਇਹ ਵੀ ਪੜ੍ਹੋ: ਮੁਅੱਤਲ SHO ਭੂਸ਼ਣ ਦੇ ਮਾਮਲੇ 'ਚ ਨਵਾਂ ਮੋੜ, ਇਕ ਹੋਰ ਕੁੜੀ ਆਈ ਸਾਹਮਣੇ, ਖੁੱਲ੍ਹ ਗਏ ਵੱਡੇ ਰਾਜ਼
ਇਹ ਕਾਰਵਾਈ ਡਰੱਗ ਮਾਫ਼ੀਆ ਲਈ ਸਪਸ਼ਟ ਸੰਦੇਸ਼ ਹੈ ਕਿ ਨਸ਼ੇ ਨਾਲ ਸਬੰਧਤ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਸਰਕਾਰ ਵੱਲੋਂ ਜਾਰੀ ਵ੍ਹਟਸਐਪ ਨੰਬਰ 9779-100-200 ਰਾਹੀਂ ਸਾਂਝੀ ਕਰਨ। ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪੂਰੀ ਗੁਪਤਤਾ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁੜ ਹੋਈ ਦਸਤਾਰਬੰਦੀ, ਆਖੀਆਂ ਵੱਡੀਆਂ ਗੱਲਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
