ਅਣਪਛਾਤੇ ਵਾਹਨ ’ਚ ਟਕਰਾਉਣ ਕਾਰਨ ਐਕਟੀਵਾ ਸਵਾਰ ਦੀ ਮੌਤ, ਪਿੱਛੇ ਬੈਠੀ ਬੱਚੀ ਵਾਲ-ਵਾਲ ਬਚੀ
Wednesday, Feb 11, 2026 - 11:21 AM (IST)
ਮਲਸੀਆਂ (ਅਰਸ਼ਦੀਪ)- ਸਥਾਨਕ ਨੈਸ਼ਨਲ ਹਾਈਵੇਅ ਨਕੋਦਰ ਰੋਡ ’ਤੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ 'ਤੇ ਉਸ ਦੇ ਪਿੱਛੇ ਬੈਠੀ ਬੱਚੀ ਵਾਲ-ਵਾਲ ਬਚ ਜਾਣ ਦਾ ਸਮਾਚਾਰ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਦੁਪਹਿਰ ਬਾਅਦ ਇਕ ਸਕੂਟਰੀ ਸਵਾਰ ਜਗਜੀਵਨ ਸਿੰਘ (42) ਪੁੱਤਰ ਰੇਸ਼ਮ ਸਿੰਘ ਵਾਸੀ ਸੈਦੂਪੁਰ (ਨਕੋਦਰ) ਆਪਣੀ 8-9 ਸਾਲ ਦੀ ਮਾਸੂਮ ਬੱਚੀ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਨਕੋਦਰ ਤੋਂ ਮਲਸੀਆਂ ਵੱਲ ਜਾ ਰਿਹਾ ਸੀ। ਜਦੋਂ ਉਹ ਖਹਿਰਾ ਫਾਰਮ ਦੇ ਨਜ਼ਦੀਕ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਸਕੂਟਰੀ ਦੀ ਟੱਕਰ ਹੋ ਗਈ। ਇਸ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਿਆ।
ਇਹ ਵੀ ਪੜ੍ਹੋ: MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਜ਼ਖ਼ਮੀ ਜਗਜੀਵਨ ਸਿੰਘ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਦਾਖ਼ਲ ਕਰਵਾਇਆ। ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਮਲਸੀਆਂ ਚੌਕੀ ਦੇ ਇੰਚਾਰਜ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫਿਲਹਾਲ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ ਵਿਭਾਗ ਦੀ ਵੱਡੀ ਚਿਤਾਵਨੀ
ਹਾਦਸੇ ਤੋਂ ਬਾਅਦ ਵੀਡੀਓ ਬਣਾਉਂਦੇ ਰਹੇ ਲੋਕ
ਹਾਦਸੇ ਤੋਂ ਬਾਅਦ ਇਕ ਬਹੁਤ ਹੀ ਅਫ਼ਸੋਸਨਾਕ ਮੰਜ਼ਰ ਦੇਖਣ ਨੂੰ ਮਿਲਿਆ। ਜਗਜੀਵਨ ਸਿੰਘ ਖ਼ੂਨ ਨਾਲ ਲਥਪਥ ਸੜਕ ’ਤੇ ਤੜਫ਼ ਰਿਹਾ ਸੀ ਅਤੇ ਉਸ ਦੀ ਛੋਟੀ ਬੱਚੀ ਆਪਣੇ ਪਿਤਾ ਦੀ ਹਾਲਤ ਵੇਖ ਕੇ ਕੋਲ ਖੜ੍ਹੀ ਰੋ ਰਹੀ ਸੀ। ਹੈਰਾਨੀ ਦੀ ਗੱਲ ਇਹ ਰਹੀ ਕਿ ਹਾਈਵੇ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੇ ਰੁਕ ਕੇ ਮਦਦ ਕਰਨ ਦੀ ਬਜਾਏ ਵੀਡੀਓ ਬਣਾਉਣ ਤੋਂ ਬਾਅਦ ਉੱਥੋਂ ਲੰਘਣਾ ਹੀ ਮੁਨਾਸਿਬ ਸਮਝਿਆ। ਕਿਸੇ ਨੇ ਵੀ ਐਂਬੂਲੈਂਸ ਬੁਲਾਉਣ ਜਾਂ ਬੱਚੀ ਨੂੰ ਹੌਂਸਲਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਦੌਰਾਨ ਬੱਸ ਵਿਚ ਸਫ਼ਰ ਕਰ ਰਹੇ ਇਕ ਸਥਾਨਕ ਪੱਤਰਕਾਰ ਦੀ ਨਜ਼ਰ ਜਦੋਂ ਇਸ ਹਾਦਸੇ ‘ਤੇ ਪਈ ਤਾਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਗੰਭੀਰ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਜਗਜੀਵਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
