ਸੈਂਟਰਲ ਟਾਊਨ ’ਚੋਂ ਦਿਨ-ਦਹਾੜੇ ਐਕਟਿਵਾ ਚੋਰੀ, CCTV ’ਚ ਕੈਦ ਹੋਏ ਸ਼ੱਕੀ ਨੌਜਵਾਨ
Monday, Jul 14, 2025 - 01:34 PM (IST)

ਜਲੰਧਰ (ਖੁਰਾਣਾ)–ਜਲੰਧਰ ਸ਼ਹਿਰ ਦੇ ਅੰਦਰੂਨੀ ਹਿੱਸੇ ’ਚ ਸਥਿਤ ਸੈਂਟਰਲ ਟਾਊਨ ਦੇ ਮਕਾਨ ਨੰ. 248/6 ’ਚ ਐਤਵਾਰ ਦੁਪਹਿਰੇ ਲਗਭਗ ਇਕ ਵਜੇ ਦੋ ਨੌਜਵਾਨ ਘਰ ਦੇ ਬਾਹਰ ਖੜ੍ਹੀ ਚਿੱਟੇ ਰੰਗ ਦੀ ਐਕਟਿਵਾ ਚੋਰੀ ਕਰਕੇ ਲੈ ਗਏ। ਇਹ ਪੂਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ।
ਸੀ. ਸੀ. ਟੀ. ਵੀ. ਫੁਟੇਜ ਅਨੁਸਾਰ ਚੋਰ ਘੱਟ ਉਮਰ ਦੇ ਵਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 103 ਪਰਿਵਾਰਾਂ ਲਈ ਚੰਗੀ ਖ਼ਬਰ, ਸਰਕਾਰ ਨੇ ਕਰਜ਼ਾ ਕੀਤਾ ਮੁਆਫ਼
ਐਕਟਿਵਾ ਨਗਰ ਨਿਗਮ ਅਧਿਕਾਰੀ ਰਾਜਨ ਗੁਪਤਾ ਦੀ ਸੀ, ਜਿਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਹੁਣ ਬਹੁਤ ਵਧ ਗਈਆਂ ਹਨ ਅਤੇ ਦਿਨ-ਦਿਹਾੜੇ ਘਰ ਦੇ ਬਾਹਰੋਂ ਅਜਿਹੀ ਚੋਰੀ ਹੋਣਾ ਚਿੰਤਾ ਦਾ ਵਿਸ਼ਾ ਹੈ। ਸਥਾਨਕ ਵਾਸੀਆਂ ਨੇ ਸ਼ੱਕ ਪ੍ਰਗਟਾਇਆ ਕਿ ਇਹ ਕੰਮ ਕਿਸੇ ਨਸ਼ੇੜੀ ਗੈਂਗ ਦਾ ਵੀ ਹੱਥ ਹੋ ਸਕਦਾ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਲੋਕਾਂ ਨੇ ਦੱਸਿਆ ਕਿ ਅਜਿਹੀਆਂ ਕਈ ਘਟਨਾਵਾਂ ਹੁੰਦੀਆਂ ਹਨ, ਜਿਨ੍ਹਾਂ ਦੀ ਰਿਪੋਰਟ ਥਾਣੇ ’ਚ ਵੀ ਦਰਜ ਨਹੀਂ ਕਰਵਾਈ ਜਾਂਦੀ, ਜਿਸ ਨਾਲ ਚੋਰਾਂ ਦੇ ਹੌਂਸਲੇ ਹੋਰ ਵੀ ਬੁਲੰਦ ਹੋ ਰਹੇ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ’ਚ ਤੁਰੰਤ ਐਕਸ਼ਨ ਲਿਆ ਜਾਵੇ ਅਤੇ ਇਲਾਕੇ ’ਚ ਗਸ਼ਤ ਵਧਾਈ ਜਾਏ ਤਾਂ ਕਿ ਅਪਰਾਧੀਆਂ ਨੂੰ ਫੜ ਕੇ ਸਖ਼ਤ ਸਜ਼ਾ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e