ਆਦਮਪੁਰ ਤੋਂ ਦਿੱਲੀ ਲਈ ਸਪਾਈਸ ਜੈੱਟ ਫਲਾਈਟ ਨੇ 30 ਮਿੰਟ ਦੇਰੀ ਨਾਲ ਭਰੀ ਉਡਾਣ

03/12/2020 2:33:34 PM

ਜਲੰਧਰ (ਸਲਵਾਨ)— ਆਦਮਪੁਰ ਤੋਂ ਦਿੱਲੀ ਲਈ ਦੋਆਬਾ ਖੇਤਰ ਦੀ ਇਕਲੌਤੀ ਸਪਾਈਸ ਜੈੱਟ ਫਲਾਈਟ ਨੇ 30 ਮਿੰਟ ਦੇਰੀ ਨਾਲ ਉਡਾਣ ਭਰੀ। ਦਿੱਲੀ ਤੋਂ ਆਦਮਪੁਰ ਚੱਲਣ ਦਾ ਸਮਾਂ ਸਵੇਰੇ 10 ਵਜ ਕੇ 5 ਮਿੰਟ ਹੈ ਅਤੇ ਆਦਮਪੁਰ ਸਵੇਰੇ 11 ਵਜ ਕੇ 20 ਮਿੰਟ 'ਤੇ ਪਹੁੰਚਦੀ ਹੈ। ਉਥੇ ਹੀ ਬੁੱਧਵਾਰ ਨੂੰ ਦਿੱਲੀ ਤੋਂ ਆਦਮਪੁਰ ਫਲਾਈਟ ਨੇ ਸਵੇਰੇ 10 ਵਜ ਕੇ 35 ਮਿੰਟ 'ਤੇ ਉਡਾਣ ਭਰੀ ਅਤੇ ਉਹ ਸਵੇਰੇ 11 ਵਜ ਕੇ 35 ਮਿੰਟ 'ਤੇ ਆਦਮਪੁਰ ਪਹੁੰਚੀ। ਆਦਮਪੁਰ ਤੋਂ ਦਿੱਲੀ ਲਈ ਸਪਾਈਸ ਜੈੱਟ ਫਲਾਈਟ 30 ਮਿੰਟ ਦੇਰੀ ਕਾਰਨ ਦੁਪਹਿਰ 12 ਵਜ ਕੇ 10 ਮਿੰਟ 'ਤੇ ਚਲੀ ਅਤੇ ਉਹ ਦੁਪਹਿਰ 1  ਵਜੇ ਕੇ 20ਮਿੰਟ 'ਤੇ ਦਿੱਲੀ ਪਹੁੰਚੀ, ਜਿਸ ਕਾਰਨ ਯਾਤਰਾ ਪਰੇਸ਼ਾਨ ਰਹੇ।  ਇਥੇ ਦੱਸਣਯੋਗ ਹੈ ਕਿ ਫਲਾਈਟ ਦੇ ਦੇਰੀ ਨਾਲ ਉਡਾਣ ਭਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤੋਂ ਪਹਿਲਾਂ ਵੀ ਫਲਾਈਟ ਕਈ ਵਾਰ ਦੇਰੀ ਨਾਲ ਉਡਾਣ ਭਰ ਚੁੱਕੀ ਹੈ। 

ਇਹ ਵੀ ਪੜ੍ਹੋ: ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤਿਉਹਾਰ ਹੋਲਾ-ਮਹੱਲਾ ਸੰਪੰਨ, ਲੱਖਾਂ ਸੰਗਤਾਂ ਨੇ ਲਵਾਈ ਹਾਜ਼ਰੀ (ਤਸਵੀਰਾਂ)

ਜੈਪੁਰ ਲਈ ਵੀ ਚੱਲੇਗੀ ਫਲਾਈਟ
ਜ਼ਿਕਰਯੋਗ ਹੈ ਕਿ ਆਦਮਪੁਰ ਹਵਾਈ ਅੱਡੇ ਤੋਂ ਜੈਪੁਰ ਲਈ ਰੋਜ਼ਾਨਾ ਉਡਾਣ 29 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਬੀਤੇ ਦਿਨੀਂ ਦੱਸਿਆ ਕਿ ਰੋਜ਼ਾਨਾ ਸਵੇਰੇ 7.30 ਵਜੇ ਤੋਂ ਜੈਪੁਰ ਤੋਂ ਹਵਾਈ ਉਡਾਣ ਸਵੇਰੇ 8.30 ਵਜੇ ਆਦਮਪੁਰ ਹਵਾਈ ਅੱਡੇ 'ਤੇ ਪਹੁੰਚੇਗੀ। ਉਨ੍ਹਾਂ ਦੱਸਿਆ ਸੀ ਕਿ ਇਸੇ ਤਰ੍ਹਾਂ ਆਦਮਪੁਰ ਹਵਾਈ ਅੱਡੇ ਤੋਂ ਦੁਪਹਿਰ 12.30 ਵਜੇ ਜਹਾਜ਼ ਉਡਾਣ ਭਰ ਕੇ ਦੁਪਹਿਰ 2 ਵਜੇ ਜੈਪੁਰ ਪਹੁੰਚਿਆ ਕਰੇਗਾ।

ਇਹ ਵੀ ਪੜ੍ਹੋ: ਡੇਰੇ 'ਤੇ ਛਾਪਾ ਮਾਰਨ ਗਈ ਪੁਲਸ ਤੇ ਨਿਹੰਗ ਸਿੰਘਾਂ ਵਿਚਕਾਰ ਹੋਈ ਖੂਨੀ ਝੜਪ

ਆਦਮਪੁਰ ਹਵਾਈ ਅੱਡੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਕੰਪਲੈਕਸ 'ਚ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਵਾਈ ਅੱਡੇ ਨੂੰ ਜਾਣ ਲਈ ਯਾਤਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਆਦਮਪੁਰ ਤੋਂ ਹਵਾਈ ਅੱਡੇ ਦੀ ਸੜਕ ਨੂੰ 40 ਕਰੋੜ ਦੀ ਲਾਗਤ ਨਾਲ 4 ਲੇਨ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਰਿੰਦਰ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਜਲਦ ਸ਼ੁਰੂ ਕਰਵਾਉਣ ਦੀਆਂ ਸੰਭਾਵਨਾਵਾਂ ਲੱਭਣ। ਇਸ ਮੌਕੇ ਕਾਰਜਕਾਰੀ ਇੰਜੀ. ਅਜੀਤ ਸਿੰਘ, ਐੱਚ. ਐੱਸ. ਧਾਰੀਵਾਲ, ਡਾਇਰੈਕਟਰ ਆਦਮਪੁਰ ਹਵਾਈ ਅੱਡਾ ਕੇਵਲ ਕ੍ਰਿਸ਼ਨ ਅਤੇ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਸੁਣੋ ਕਿਉਂ ਤਖਤਾਂ ਦੇ ਜਥੇਦਾਰਾਂ ਨੇ ਹੋਲੇ-ਮਹੱਲੇ 'ਤੇ ਕੌਮ ਦੇ ਨਾਂ ਦਿੱਤਾ ਇਹ ਸੰਦੇਸ਼ (ਵੀਡੀਓ)

shivani attri

This news is Content Editor shivani attri