ਨਵੇਂ ਸਾਲ ਤੇ ਕ੍ਰਿਸਮਸ ਦੇ ਤਿਉਹਾਰ ਸਬੰਧੀ ਆਦਮਪੁਰ ਪੁਲਸ ਨੇ ਚੈਕਿੰਗ ਮੁਹਿੰਮ ਚਲਾਈ
Thursday, Dec 19, 2019 - 11:41 AM (IST)

ਆਦਮਪੁਰ (ਰਣਦੀਪ)— ਆਦਮਪੁਰ ਪੁਲਸ ਨੇ ਬੀਤੇ ਦਿਨ ਆਦਮਪੁਰ ਵਿਖੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਮੁਹਿੰਮ ਚਲਾਈ। ਥਾਣਾ ਮੁਖੀ ਆਦਮਪੁਰ ਇੰਸਪੈਕਟਰ ਨਰੇਸ਼ ਕੁਮਾਰ ਜੋਸ਼ੀ ਅਤੇ ਉੱਪ ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਨਾਗਰਾ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਨਿਰਦੇਸ਼ਾਂ 'ਤੇ ਨਵੇਂ ਸਾਲ ਅਤੇ ਕ੍ਰਿਸਮਸ ਦੇ ਤਿਉਹਾਰ ਸਬੰਧੀ ਸੁਰੱਖਿਆ ਨੂੰ ਲੈ ਕੇ ਆਦਮਪੁਰ ਬੱਸ ਸਟੈਂਡ, ਮੇਨ ਬਾਜ਼ਾਰ, ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਏ. ਐੱਸ. ਆਈ. ਗੁਰਦੇਵ ਸਿੰਘ, ਏ. ਐੱਸ. ਆਈ. ਅਮਰੀਕ ਸਿੰਘ, ਏ. ਐੱਸ. ਆਈ. ਹਰਵੇਲ ਸਿੰਘ, ਜਸਵੀਰ ਸਿੰਘ ਤੇ ਹੋਰ ਪੁਲਸ ਮੁਲਾਜ਼ਮ ਹਾਜ਼ਰ ਸਨ।