ਆਦਮਪੁਰ ਪੁਲਸ ਵੱਲੋਂ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ

09/28/2023 5:33:24 PM

ਆਦਮਪੁਰ (ਦਿਲਬਾਗੀ, ਚਾਂਦ)- ਸੀਨੀਅਰ ਪੁਲਸ ਕਪਤਾਨ, ਜਲੰਧਰ (ਦਿਹਾਤੀ) ਮੁੱਖਖਵਿੰਦਰ ਸਿੰਘ ਭੁੱਲਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਮਨਪ੍ਰੀਤ ਸਿੰਘ ਢਿੱਲੋਂ ਐੱਸ. ਪੀ. (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਵਿਜੈ ਕੁੰਵਰ ਪਾਲ ਉੱਪ ਪੁਲਸ ਕਪਤਾਨ ਸਬ-ਡਿਵੀਜ਼ਨ ਆਦਮਪੁਰ ਦੀ ਅਗਵਾਈ ਹੇਠ ਥਾਣਾ ਮੁਖੀ ਆਦਮਪੁਰ ਮਨਜੀਤ ਸਿੰਘ ਅਤੇ ਪੁਲਸ ਪਾਰਟੀ ਵਲੋ ਹੈਰੋਇਨ ਦੀ ਤਸਕਰੀ ਕਰਨ ਵਾਲੇ 02 ਨੌਜਵਾਨਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਗ੍ਰਿਫ਼ਤਾਰ ਕੀਤਾ ਗਿਆ ।

ਇਹ ਵੀ ਪੜ੍ਹੋ- ਖਟਕੜ ਕਲਾਂ ਪੁੱਜੇ CM ਮਾਨ ਨੇੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕੀਤਾ ਵੱਡਾ ਐਲਾਨ

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਵਿਜੈ ਕੁੰਵਰ ਪਾਲ ਉੱਪ ਪੁਲਸ ਕਪਤਾਨ ਸਬ-ਡਿਵੀਜ਼ਨ ਆਦਮਪੁਰ ਨੇ ਦੱਸਿਆ ਕਿ ਏ. ਐੱਸ. ਆਈ. ਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਭਗਤ ਸਿੰਘ ਨਗਰ ਆਦਮਪੁਰ ਹਰੀਪੁਰ ਰੋਡ ਗਸ਼ਤ ਕਰ ਰਹੇ ਸਨ ਤਾਂ ਪਿੰਡ ਹਰੀਪੁਰ ਸਾਈਡ ਤੋਂ ਇਕ ਮੋਟਰਸਾਈਕਲ ਨੰਬਰ ਪੀ. ਬੀ. 08 ਐੱਫ਼. ਡੀ. 4950 ਸਪਲੈਂਡਰ ਅਤੇ ਰਮਨ ਉਰਫ਼ ਲੱਲਾ ਪੁੱਤਰ ਪੱਪੂ ਰਾਜ ਵਾਸੀ ਮਕਾਨ ਨੰਬਰ-313 ਮੁਹੱਲਾ ਬੇਗਮਪੁਰਾ ਥਾਣਾ ਆਦਮਪੁਰ ਚਮਕੌਰ ਸਿੰਘ ਉਰਫ਼ ਚਮਕੀਲਾ ਪੁੱਤਰ ਗੁਰਨਾਮ ਸਿੰਘ ਵਾਸੀ ਮਕਾਨ ਨੰਬਰ-318 ਵਾਰਡ ਨੰਬਰ 1 ਸੱਗਰਾ ਮੁਹੱਲਾ ਥਾਣਾ ਆਦਮਪੁਰ ਸਵਾਰ ਹੋ ਕੇ ਆ ਰਹੇ ਸੀ। ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਆਪਣਾ ਮੋਟਰਸਾਈਕਲ ਪਿੱਛੇ ਨੂੰ ਮੋੜ ਕੇ ਭੱਜਣ ਲੱਗੇ ਤਾਂ ਮੋਟਰਸਾਈਕਲ ਸਲਿੱਪ ਹੋਣ ਕਰਕੇ ਦੋਵੇਂ ਡਿੱਗ ਗਏ। ਦੋਹਾਂ ਨੂੰ ਗ੍ਰਿਫ਼ਤਾਰ ਕਰੇ ਤਲਾਸ਼ੀ ਤਾਂ ਮੋਟਰਸਾਈਕਲ ਦੀ ਡਿੱਗੀ ਵਿੱਚੋਂ ਮੋਮੀ ਲਿਫ਼ਾਫ਼ੇ ਵਿੱਚੋ 5 ਗ੍ਰਾਮ ਹੈਰੋਇਨ ਬਰਾਮਦ ਹੋਈ l 

ਪੁਲਸ ਵੱਲੋਂ ਦੋਵੇਂ ਮੁਲਜ਼ਮਾਂ 'ਤੇ ਧਾਰਾ 21-ਏ /61/85 ਐੱਨ. ਡੀ. ਪੀ. ਐੱਸ. ਐਕਟ ਆਦਮਪੁਰ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਗਈl ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। 

ਇਹ ਵੀ ਪੜ੍ਹੋ- ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ

ਪੁੱਛਗਿੱਛ ਦੌਰਾਨ ਮੁਲਜ਼ਮ ਰਮਨ ਉਰਫ਼ ਲੱਲਾ ਨੇ ਦੱਸਿਆ ਕਿ ਉਹ ਹੈਰੋਇਨ ਅੱਗੇ ਆਪਣੇ ਗਾਹਕਾਂ ਨੂੰ ਵੇਚਦਾ ਹੈ, ਜਿਸ ਦੇ ਪੈਸੇ ਗਾਹਕ ਉਸ ਨੂੰ ਆਨਲਾਈਨ ਉਸ ਦੇ ਅਤੇ ਉਸ ਦੀ ਪਤਨੀ ਬਲਜਿੰਦਰ ਕੌਰ ਦੇ ਖ਼ਾਤੇ ਵਿੱਚ ਗੂਗਲ ਪੇਅ, ਪੈਟੀਐਮ ਰਾਹੀ ਟਰਾਂਸਫ਼ਰ ਕਰ ਦਿੰਦੇ ਹਨ। ਏ. ਐੱਸ. ਆਈ. ਰਵਿੰਦਰ ਸਿੰਘ ਵੱਲੋਂ ਮੁਲਜ਼ਮ ਰਮਨ ਉਰਫ਼ ਲੱਲਾ ਅਤੇ ਇਸ ਦੀ ਪਤਨੀ ਬਲਜਿੰਦਰ ਕੌਰ ਦੇ ਖ਼ਾਤਿਆ ਦੀ ਬੈਂਕ ਪਾਸੋ ਡਿਟੇਲ ਕੱਢਵਾਈ ਗਈ, ਜੋ ਇਨ੍ਹਾਂ ਦੋਹਾਂ ਦੇ ਖ਼ਾਤਿਆਂ ਵਿੱਚ 2,11,995 ਰੁਪਏ ਡਰੱਗ ਮਨੀ ਹੋਣੀ ਪਾਈ ਗਈ, ਜਿਸ 'ਤੇ ਦੋਹਾਂ ਦੇ ਖ਼ਾਤਿਆਂ ਨੂੰ ਫ਼ਰੀਜ ਕਰਵਾ ਕੇ ਡਰੱਗ ਮਨੀ ਵੀ ਫਰੀਜ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਚਾਵਾਂ ਨਾਲ ਪੁੱਤ ਨੂੰ ਭੇਜਿਆ ਸੀ ਕੈਨੇਡਾ, 3 ਹਫ਼ਤਿਆਂ ਮਗਰੋਂ ਪਰਤੀ ਲਾਸ਼ ਨੂੰ ਵੇਖ ਫੁੱਟ-ਫੁੱਟ ਰੋਈ ਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News