ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ
Monday, Mar 24, 2025 - 03:09 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਬਰਨਾਲਾ ਕਲਾਂ ਅਤੇ ਕੁਲਾਮ ਪਿੰਡਾਂ ਵਿਚਲੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਅਤੇ ਹੋਰਨਾਂ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾ ਹਦਾਇਤ ਕੀਤੀ ਕਿ ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ’ਚ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਬੀ. ਡੀ. ਪੀ. ਓ. ਨੂੰ ਨਵੇਂ ਬਣਾਏ ਜਾ ਰਹੇ ਆਂਗਣਵਾਡ਼ੀ ਕੇਂਦਰਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ : Punjab: ਪਾਦਰੀ ਬਜਿੰਦਰ ਸਿੰਘ ਨੇ ਔਰਤ ਦੇ ਜੜੇ ਥੱਪੜ! ਵਾਇਰਲ ਹੋਈ ਵੀਡੀਓ ਦੀ ਕੀ ਹੈ ਸੱਚਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e