ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਲੰਧਰ (ਦਿਹਾਤੀ) ਦੇ ਖੇਤਰ ਨੂੰ ਐਲਾਨਿਆ ‘ਨੋ ਡਰੋਨ ਜ਼ੋਨ’
Monday, May 20, 2024 - 03:44 PM (IST)
ਜਲੰਧਰ (ਬਿਊਰੋ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਫ਼ੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ (ਦਿਹਾਤੀ) ਦੇ ਅਧਿਕਾਰ ਖੇਤਰ ਨੂੰ ‘ਨੋ ਡਰੋਨ ਜ਼ੋਨ’ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ (ਯੂ. ਏ. ਵੀਜ਼) ਉਡਾਉਣ ’ਤੇ ਤੁਰੰਤ ਪ੍ਰਭਾਵ ਨਾਲ ਸਖ਼ਤੀ ਨਾਲ ਪਾਬੰਦੀ ਹੋਵੇਗੀ।
ਹੁਕਮਾਂ ਵਿੱਚ ਇਹ ਵੀ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਇਸੇ ਮੰਤਵ ਲਈ ਯੂ. ਏ. ਵੀ./ਡਰੋਨ ਦੀ ਵਰਤੋਂ ਵਿੱਚ ਸ਼ਾਮਲ ਪੁਲਸ ਅਤੇ ਹਥਿਆਰਬੰਦ ਸੈਨਾਵਾਂ ਵੱਲੋਂ ਯੂ. ਏ. ਵੀ./ਡਰੋਨ ਦੀ ਤਾਇਨਾਤੀ ਤੋਂ ਪਹਿਲਾਂ ਇਸ ਦਫ਼ਤਰ ਨੂੰ ਜਾਣਕਾਰੀ ਦੇਣ ਹੋਵੇਗੀ। ਇਹ ਹੁਕਮ 20 ਮਈ ਯਾਨੀ ਕਿ ਅੱਜ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਸ਼ਰਮਨਾਕ! ਕੜਾਕੇ ਦੀ ਧੁੱਪ 'ਚ ਫੈਕਟਰੀ ਦੀ ਕੰਧ 'ਤੇ ਛੱਡ ਗਏ ਨਵਜੰਮੀ ਬੱਚੀ, ਹਾਲਤ ਵੇਖ ਹਰ ਕੋਈ ਹੋਇਆ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8