ਬੱਸਾਂ ਅਤੇ ਆਟੋਜ਼ ਨੂੰ ਥਾਂ-ਥਾਂ ਰੋਕਣ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਰੌਂਅ 'ਚ ਪ੍ਰਸ਼ਾਸ਼ਨ
Tuesday, Sep 26, 2023 - 04:41 PM (IST)
ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਬੱਸਾਂ ਅਤੇ ਆਟੋਜ਼ ਨੂੰ ਅਣ-ਅਧਿਕਾਰਤ ਤੌਰ 'ਤੇ ਖੜ੍ਹੇ ਕਰਕੇ ਆਵਾਜਾਈ ਵਿੱਚ ਵਿਘਨ ਨੂੰ ਰੋਕਣ ਲਈ ਮੁਹਿੰਮ ਵਿੱਢਣ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਬੱਸ ਸਟੈਂਡ ਦੇ ਐਂਟਰੀ ਗੇਟ, ਬੱਸ ਸਟੈਂਡ ਫਲਾਈਓਵਰ ਦੇ ਹੇਠਾਂ (ਨੇੜੇ ਵਾਰ ਮੈਮੋਰੀਅਲ), ਪੀ.ਏ.ਪੀ. ਚੌਂਕ, ਰਾਮਾ ਮੰਡੀ ਚੌਂਕ, ਗੁਰੂ ਨਾਨਕ ਮਿਸ਼ਨ ਚੌਂਕ ਅਤੇ ਹੋਰ ਗੈਰ ਨਿਰਧਾਰਿਤ ਥਾਵਾਂ ’ਤੇ ਬੱਸਾਂ ਅਤੇ ਆਟੋਜ਼ ਦੇ ਅਨਿਯਮਿਤ ਰੁਕਣ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ
ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਤੇ ਸ਼ਹਿਰ ਦੀਆਂ ਸੜਕਾਂ 'ਤੇ ਬੱਸਾਂ ਅਤੇ ਆਟੋਜ਼ ਦੇ ਗੈਰ-ਕਾਨੂੰਨੀ ਸਟਾਪੇਜ ਕਾਰਨ ਰਾਹਗੀਰਾਂ ਦੀ ਜਾਨ ਜੋਖਮ ਵਿੱਚ ਪੈ ਰਹੀ ਹੈ। ਬੱਸ ਅਤੇ ਆਟੋ ਚਾਲਕ ਸਵਾਰੀਆਂ ਨੂੰ ਚੜ੍ਹਾਉਣ ਅਤੇ ਉਤਾਰਨ ਲਈ ਅਕਸਰ ਰੁਕ ਜਾਂਦੇ ਹਨ, ਜਿਸ ਨਾਲ ਸਵਾਰੀਆਂ ਦੀ ਜਾਨ ਨੂੰ ਖ਼ਤਰਾ ਪੈਦਾ ਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਮੁਹਿੰਮ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸੌਂਪਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਨੂੰ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੁਰਾਇਆ ਅਤੇ ਭੋਗਪੁਰ ਖੇਤਰਾਂ ਵਿੱਚ ਤਿੰਨ ਬਲੈਕ ਸਪਾਟਸ ਨੂੰ ਹਟਾਉਣ ਦੇ ਨਾਲ-ਨਾਲ ਕਰਤਾਰਪੁਰ, ਭੋਗਪੁਰ ਅਤੇ ਫਿਲੌਰ ਵਿੱਚ ਪੈਂਦੇ ਹਾਈਵੇ ਦੇ ਡਿਵਾਈਡਰਾਂ 'ਤੇ ਕੰਡਿਆਲੀ ਤਾਰ ਲਗਾਉਣ ਲਈ ਵੀ ਕਿਹਾ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ
ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਰੋਡਵੇਜ਼ ਅਥਾਰਟੀ ਵੱਲੋਂ ਗੜ੍ਹਾ ਚੌਂਕ ਵਿੱਚ ਪ੍ਰਸਤਾਵਿਤ ਇੱਕ ਤਰਫਾ ਆਵਾਜਾਈ ਦੀ ਸੰਭਾਵਨਾ ਦਾ ਪਤਾ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਦੁਰਘਟਨਾ ਨੂੰ ਰੋਕਣ ਲਈ ਤੇਜ਼ ਰਫ਼ਤਾਰ ਅਤੇ ਓਵਰਲੋਡਿੰਗ ਵਾਹਨਾਂ 'ਤੇ ਨਜ਼ਰ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਨਗਰ ਨਿਗਮ ਚੋਣ : ਆਖਿਰ ਫਾਈਨਲ ਹੋਈ ਨਵੀਂ ਵਾਰਡਬੰਦੀ, ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8