ਪਰਾਲੀ ਨੂੰ ਅੱਗ ਲਾਉਣ ਵਾਲਿਆਂ ’ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 27 ਕਿਸਾਨਾਂ ਦੇ ਕੱਟੇ ਚਲਾਨ

11/08/2023 5:30:08 PM

ਸੁਲਤਾਨਪੁਰ ਲੋਧੀ (ਧੀਰ, ਅਸ਼ਵਨੀ)- ਬਲਾਕ ਸੁਲਤਾਨਪੁਰ ਲੋਧੀ ਵਿਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਕਾਰਵਾਰੀ ਕਰਦਿਆਂ ਸੁਲਤਾਨਪੁਰ ਲੋਧੀ ਵਿਚ ਕਲੱਸਟਰ ਅਫ਼ਸਰਾਂ ਦੀਆਂ 11 ਟੀਮਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ।

ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ ਦੱਸਿਆ ਕਿ 11 ਟੀਮਾਂ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦੇ 27 ਕਿਸਾਨਾਂ ਦੇ ਕਰੀਬ 86000 ਰੁਪਏ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਟੀਮਾਂ ਨੂੰ ਸਾਰਾ ਦਿਨ ਫੀਲਡ ਵਿਚ ਹੀ ਰਹਿਣ ਦੇ ਹੁਕਮ ਦਿੱਤੇ ਗਏ ਹਨ ਅਤੇ ਇਹ ਟੀਮਾਂ ਛੁੱਟੀ ਵਾਲੇ ਦਿਨ ਵੀ ਏਸੇ ਤਰਾਂ ਹੀ ਸਰਗਰਮ ਰਹਿ ਕੇ ਅੱਗ ਲਾਉਣ ਵਾਲੇ ਕਿਸਾਨਾਂ 'ਤੇ ਕਾਰਵਾਈ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਬੂ ਪਾਉਣਗੀਆਂ।

ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ

ਉਨ੍ਹਾਂ ਦੱਸਿਆ ਕਿ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਹਰ ਸਰਕਾਰੀ ਸਹੂਲਤ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਾਉਣ। ਇਸ ਮੌਕੇ ’ਤੇ ਬਿਧੀਪੁਰ ਦੇ ਰਣਬੀਰ ਸਿੰਘ ਪੁੱਤਰ ਬਲਕਾਰ ਸਿੰਘ ਬਿਧੀਪੁਰ ਨਿਰਮਲ ਸਿੰਘ ਤਲਵੰਡੀ ਚੌਧਰੀਆਂ ਗੁਰਵਿੰਦਰ ਸਿੰਘ ਸੈਦਪੁਰ, ਹਰਨੇਕ ਸਿੰਘ ਕਬੀਰਪੁਰ, ਜਸਵੰਤ ਸਿੰਘ ਡਡਵਿੰਡੀ ਅਤੇ ਹੋਰਨਾਂ ਕਿਸਾਨਾਂ ਦੇ ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਚਲਾਈਆਂ ਗੋਲ਼ੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News