ਪੰਜਾਬ ''ਚ ਭਾਰੀ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
Monday, Oct 06, 2025 - 05:36 PM (IST)

ਜਲੰਧਰ (ਚੋਪੜਾ)-ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਦੇ ਮੱਦੇਨਜ਼ਰ ਹੀ ਕਿਸਾਨਾਂ ਨੂੰ ਵੀ ਮਾਹਿਰਾਂ ਵੱਲੋਂ ਫ਼ਸਲਾਂ ਦੀ ਸੁਰੱਖਿਆ ਨੂੰ ਲੈ ਕੇ ਸਲਾਹ ਦਿੱਤੀ ਗਈ ਹੈ। ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਏ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਤਰਪਾਲਾਂ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ ਟਰੈਫਿਕ ਜਾਮ ਤੋਂ ਮਿਲੇਗੀ ਵੱਡੀ ਰਾਹਤ! ਨਵੇਂ ਪੁਲ ਦਾ ਮੰਤਰੀ ਅਰੋੜਾ ਨੇ ਕੀਤਾ ਉਦਘਾਟਨ
ਡੀ. ਸੀ. ਨੇ ਕਿਹਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਫ਼ਸਲ ਜਾਂ ਪਹਿਲਾਂ ਤੋਂ ਖ਼ਰੀਦੇ ਗਏ ਝੋਨੇ ਨੂੰ ਗਿੱਲਾ ਹੋਣ ਤੋਂ ਬਚਾਉਣ ਵਿਚ ਕੋਈ ਵੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜੇਕਰ ਕਿਤੇ ਵੀ ਪਾਣੀ ਇਕੱਠਾ ਹੁੰਦਾ ਹੈ, ਤਾਂ ਉਸ ਦੇ ਨਿਕਾਸ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਫ਼ਸਲਾਂ ਨੂੰ ਢਕਣ ਲਈ ਢੁੱਕਵੀਂ ਤਰਪਾਲਾਂ ਉਪਲੱਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਸਾਰੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਡਾ. ਅਗਰਵਾਲ ਨੇ ਕਿਹਾ ਕਿ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਦੀਆਂ ਜ਼ਰੂਰਤਾਂ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਤਾਂ ਜੋ ਫਸਲ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਅੱਗੇ ਵਧ ਸਕੇ।
ਇਹ ਵੀ ਪੜ੍ਹੋ: ਜਲੰਧਰ ਦਾ ਨੌਜਵਾਨ ਫਰਾਂਸ 'ਚ ਲਾਪਤਾ, ਇੰਗਲੈਂਡ ਜਾਂਦੇ ਸਮੇਂ ਪਲਟੀ ਕਿਸ਼ਤੀ, ਸਦਮੇ 'ਚ ਪਰਿਵਾਰ
ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ
ਇਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ. ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਗੁਰਦਾਸਪੁਰ ਵਿਚ ਭਾਰੀ ਬਾਰਿਸ਼ ਦਾ ਓਰੇਂਜ ਅਲਰਟ ਜਾਰੀ ਕੀਤਾ ਗਿ ਆ ਹੈ। ਉਥੇ ਹੀ ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਚਾਵਾਂ ਨਾਲ ਛੁੱਟੀ ਕੱਟਣ ਘਰ ਜਾ ਰਹੇ ਫ਼ੌਜ ਦੇ ਦੋ ਜਵਾਨਾਂ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8