ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Thursday, Aug 13, 2026 - 05:01 PM (IST)
ਟਾਂਡਾ ਉੜਮੁੜ/ਅੰਮ੍ਰਿਤਸਰ(ਪਰਮਜੀਤ ਸਿੰਘ ਮੋਮੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁ: ਮਾਤਾ ਸਾਹਿਬ ਦੇਵਾਂ ਜੀ ਵਿਖੇ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।
ਇਹ ਵੀ ਪੜ੍ਹੋ- 15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ..
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
