ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਲਈ ਵੱਖ-ਵੱਖ ਹਲਕਿਆਂ ''ਚ AERFs ਨੂੰ ਕੀਤਾ ਗਿਆ ਨਿਯੁਕਤ
Thursday, Sep 28, 2023 - 05:38 PM (IST)

ਜਲੰਧਰ (ਬਿਊਰੋ) : ਭਾਰਤ ਚੋਣ ਕਮਿਸ਼ਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਜ਼ਿਲ੍ਹਾ ਜਲੰਧਰ ਦੇ 9 ਵਿਧਾਨਸਭਾ ਹਲਕਿਆਂ ਲਈ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕਤੰਤਰੀ ਪ੍ਰਕਿਰਿਆ ’ਚ ਵੱਧ ਤੋਂ ਵੱਧ ਨੌਜਵਾਨਾਂ ਖ਼ਾਸ ਕਰਕੇ 18-19 ਸਾਲ ਦੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਅਧੀਨ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਬਤੌਰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬੱਚਾ ਕਰ ਰਿਹਾ ਸੀ ISRO ਦੇਖਣ ਦੀ ਜ਼ਿਦ, ਮਾਂ ਨੇ ਘਰ ਵਿਚ ਹੀ ਬਣਾ ਦਿੱਤਾ ਚੰਦਰਯਾਨ ਦਾ ਵਰਕਿੰਗ ਮਾਡਲ
ਵਿਧਾਨ ਸਭਾ ਹਲਕਾ ਫਿਲੌਰ (ਅ.ਜ) ਲਈ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਫਿਲੌਰ ਨੂੰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਨਕੋਦਰ ਲਈ ਪ੍ਰਿੰਸੀਪਲ ਗੁਰੂ ਨਾਨਕ ਨੈਸ਼ਨਲ ਕਾਲਜ (ਮੁੰਡੇ), ਜਲੰਧਰ ਨੂੰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਵਿਧਾਨ ਸਭਾ ਹਲਕਾ ਸ਼ਾਹਕੋਟ ਲਈ ਕਾਰਜਕਾਰੀ ਅਫ਼ਸਰ, ਨਗਰ ਪੰਚਾਇਤ, ਸ਼ਾਹਕੋਟ, ਵਿਧਾਨ ਸਭਾ ਹਲਕਾ ਕਰਤਾਰਪੁਰ (ਅ.ਜ.) ਲਈ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ, ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਲਈ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਡਾਲਾ, ਜਲੰਧਰ, ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਲਈ ਪ੍ਰਿੰਸੀਪਲ, ਪ੍ਰੇਮ ਚੰਦ ਮਾਰਕੰਡਾ ਐੱਸ. ਡੀ. ਕਾਲਜ (ਕੁੜੀਆਂ), ਜਲੰਧਰ ਨੂੰ ਬਤੌਰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਵਿਧਾਨ ਸਭਾ ਹਲਕਾ ਜਲੰਧਰ ਉਤੱਰੀ ਲਈ ਪ੍ਰਿੰਸੀਪਲ ਸਾਈਂ ਦਾਸ ਸੀਨੀਅਰ ਸੈਕੰਡਰੀ ਸਕੂਲ, ਪਟੇਲ ਚੌਕ, ਜਲੰਧਰ ਨੂੰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਲਈ ਪ੍ਰਿੰਸੀਪਲ ਬਨਾਰਸੀ ਦਾਸ ਆਰੀਆ ਕਾਲਜ ਜਲੰਧਰ ਅਤੇ ਵਿਧਾਨ ਸਭਾ ਹਲਕਾ ਆਦਮਪੁਰ(ਅ.ਜ.) ਲਈ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆਂ ਨੂੰ ਬਤੌਰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਕਿਹਾ ਕਿ ਜ਼ਿਲ੍ਹੇ ’ਚ ਵੱਧ ਤੋਂ ਵੱਧ ਨੌਜਵਾਨਾਂ ਅਤੇ ਖਾਸ ਕਰਕੇ 18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨੌਜਵਾਨਾਂ ਦੀ ਸਰਗਰਮ ਭਾਈਵਾਲੀ ਨਾਲ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ’ਚ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਵੋਟ ਬਣਾਉਣ ਅਤੇ ਇਸ ਦੇ ਇਸਤੇਮਾਲ ਲਈ ਪ੍ਰੇਰਿਤ ਵੀ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8