ਬੱਚੇ ਦੀ ਮੌਤ ਮਗਰੋਂ ਪਰਿਵਾਰ ਨੇ ਹਸਪਤਾਲ ਦੇ ਬਾਹਰ ਕੀਤਾ ਹੰਗਾਮਾ, ਲਾਏ ਗੰਭੀਰ ਦੋਸ਼
Thursday, Oct 05, 2023 - 01:22 PM (IST)
ਜਲੰਧਰ (ਸੋਨੂੰ)- ਜਲੰਧਰ ਵਿਚ ਦੇਰ ਰਾਤ ਪੀ. ਐੱਮ. ਜੀ. ਹਸਪਤਾਲ ਦੇ ਬਾਹਰ ਮ੍ਰਿਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਜੰਮ ਕੇ ਹੰਗਾਮਾ ਕੀਤੀ। ਦੱਸ ਦੇਈਏ ਕਿ ਬੀਤੀ 28 ਤਾਰੀਖ਼ ਨੂੰ ਬੀਮਾਰੀ ਦੇ ਚਲਦਿਆਂ ਬੱਚੇ ਨੂੰ ਪੀ. ਐੱਮ. ਜੀ. ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਬੱਚੇ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ ਅਤੇ ਉੱਥੇ ਉਸ ਦੀ ਮੌਤ ਹੋ ਗਈ ਸੀ। ਬੱਚੇ ਦੀ ਮੌਤ ਮਗਰੋਂ ਪਰਿਵਾਰ ਨੇ ਜਲੰਧਰ ਵਾਪਸ ਆ ਕੇ ਪੀ. ਐੱਮ. ਜੀ. ਹਸਪਤਾਲ ਦੇ ਬਾਹਰ ਸੜਕ ਜਾਮ ਕਰਕੇ ਹੰਗਾਮਾ ਕੀਤਾ।
ਇਹ ਵੀ ਪੜ੍ਹੋ: CM ਮਾਨ ਦਾ ਵਿਰੋਧੀਆਂ 'ਤੇ ਵਾਰ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਜਾਇਜ਼, ਸਾਡਾ ਕੋਈ ਵੱਟ ਦਾ ਰੌਲਾ ਨਹੀਂ
ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਸਾਡਾ 14 ਮਹੀਨਿਆਂ ਹੱਸਦਾ-ਖੇਡਦਾ ਬੱਚਾ ਸੀ ਅਤੇ ਉਸ ਨੂੰ ਨਿਮੋਨੀਆ ਹੋ ਗਿਆ ਸੀ। ਜਦੋਂ ਬੱਚੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਹਾਲਤ ਇੰਨੀ ਜ਼ਿਆਦਾ ਖ਼ਰਾਬ ਨਹੀਂ ਸੀ ਪਰ ਪੀ. ਐੱਮ. ਜੀ. ਹਸਪਤਾਲ ਨੇ ਉਸ ਦੀ ਹਾਲਤ ਖ਼ਰਾਬ ਕਰ ਦਿੱਤੀ ਅਤੇ ਬਾਅਦ 'ਚ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਸੀ ਕਿ ਜਦੋਂ ਸਾਨੂੰ ਲੱਗਾ ਕਿ ਉਸ ਦੀ ਹਾਲਤ ਇਥੇ ਠੀਕ ਨਹੀਂ ਹੋ ਰਹੀ ਤਾਂ ਉਨ੍ਹਾਂ ਨੇ ਬੱਚੇ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਅਤੇ ਉੱਥੇ ਉਸ ਦੀ ਮੌਤ ਹੋ ਗਈ। ਇਸ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਹੰਗਾਮਾ ਨਹੀਂ ਕਰਨਾ ਚਾਹੀਦਾ, ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ।
ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੇ ਦੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਰੋਸ ਹੈ। ਸਾਨੂੰ ਹੁਣੇ ਜਾਣਕਾਰੀ ਮਿਲੀ ਹੈ ਕਿ ਬੱਚੇ ਦੀ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਤਿੰਨੇ ਭੈਣਾਂ ਨੂੰ ਇਕੱਠਿਆਂ ਦਿੱਤੀ ਗਈ ਅੰਤਿਮ ਵਿਦਾਈ, ਕਲਯੁੱਗੀ ਮਾਪਿਆਂ ਨੇ ਦਿੱਤੀ ਸੀ ਬੇਰਹਿਮ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ