12ਵੀਂ ''ਚ 61 ਫੀਸਦੀ ਨੰਬਰ ਆਉਣ ਦੇ ਬਾਵਜੂਦ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

05/14/2024 6:40:23 PM

ਨੰਗਲ (ਚੋਵੇਸ਼ ਲਟਾਵਾ)- ਪੰਜਾਬ 'ਚ 12 ਵੀਂ ਦੇ ਨਜੀਤੇ ਐਲਾਨੇ ਗਏ ਹਨ, ਜਿਥੇ ਬੱਚਿਆਂ ਦੇ ਪਾਸ ਹੋਣ 'ਤੇ ਚਿਹਰੇ ਖਿੜ ਚੁੱਕੇ ਹਨ ਉੱਥੇ ਹੀ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਬ-ਡਵੀਜ਼ਨ ਨੰਗਲ ਦੇ ਪਿੰਡ ਸੰਗਤਪੁਰ ਦੇ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਨੇ ਖੁਦਕੁਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮਨਪ੍ਰੀਤ ਇਕ ਪ੍ਰਾਈਵੇਟ ਸਕੂਲ ਵਿਚ ਬਾਰ੍ਹਵੀਂ ਜਮਾਤ 'ਚ ਪੜ੍ਹਦਾ ਸੀ ਅਤੇ ਨਤੀਜੇ  'ਚ ਘੱਟ ਅੰਕ ਆਉਣ ਤੋਂ ਬਾਅਦ ਉਸ ਨੇ ਖੌਫ਼ਨਾਕ ਕਦਮ ਚੱਕਿਆ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਹਾਲਾਂਕਿ ਪਿੰਡ ਦੇ ਸਰਪੰਚ ਦੀ ਮੰਨੀਏ ਤਾਂ ਉਨ੍ਹਾਂ ਕਿਹਾ ਕਿ ਬੱਚਾ ਬਹੁਤ ਹੀ ਸ਼ਰੀਫ ਤੇ ਹੱਸਮੁਖ ਸੁਭਾਅ ਦਾ ਸੀ, ਬਿਨਾਂ ਕਿਸੇ ਕੰਮ ਤੋਂ ਘਰੋਂ ਵੀ ਬਾਹਰ ਕਦੇ ਨਹੀਂ ਨਿਕਲਦਾ ਸੀ। ਉਸ ਦੇ ਬਾਰ੍ਹਵੀਂ ਜਮਾਤ 'ਚੋਂ 61 ਫੀਸਦੀ ਨੰਬਰ ਆਏ ਸੀ ਪਰ ਪਤਾ ਨਹੀਂ ਕਿਹੜੇ ਕਾਰਨ ਹੋਏ ਹੋਣਗੇ ਜਿਸ ਕਰਕੇ ਬੱਚੇ ਨੇ ਇੰਨਾ ਵੱਡਾ ਕਦਮ ਚੁੱਕ ਲਿਆ ਹੈ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ  ਬੁਰਾ ਹਾਲ ਹੈ ਅਤੇ ਪਿੰਡ 'ਚ ਸੋਗ ਦੀ ਲਹਿਰ ਦੋੜ ਚੁੱਕੀ ਹੈ।

ਇਹ ਵੀ ਪੜ੍ਹੋ- ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਦਿਲ ਦੇ ਰੋਗੀ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ ਰਹਿਣ ਸਾਵਧਾਨ, ਜਾਰੀ ਹੋਈ ਐਡਵਾਈਜ਼ਰੀ

ਉਨ੍ਹਾਂ ਦੱਸਿਆ ਕਿ ਪਰਿਵਾਰ 'ਚ ਵਿਦਿਆਰਥੀ ਦੇ ਪਿਤਾ ਵਿਦੇਸ਼ ਨੌਕਰੀ ਕਰਦੇ ਹਨ ਤੇ ਘਰ ਬੱਚਾ ਉਸ ਦੀ ਭੈਣ ਆਪਣੀ ਮਾਤਾ ਨਾਲ ਹੀ ਰਹਿੰਦੇ ਸੀ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਹਰਮਨਪ੍ਰੀਤ ਕਾਫੀ ਸੁਲਝਿਆ ਹੋਇਆ ਤੇ ਅੱਛੇ ਸੁਭਾਅ ਦਾ ਮਾਲਕ ਸੀ ਤੇ ਉਹ ਇਹੋ ਜਿਹਾ ਕਦਮ ਨਹੀਂ ਚੁੱਕ ਸਕਦਾ ਇਸ ਦੀ ਜਾਂਚ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਸਿੰਘ ਨੇ ਆਪਣੇ ਦਾਦੇ ਨੂੰ ਘਰ ਰੋਟੀ ਦੇਣ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਮੌਕੇ 'ਤੇ ਮੌਜੂਦ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ 'ਆਪ' 'ਚ ਸ਼ਾਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News