ਏਜੰਸੀਆਂ ਨੇ ਝੋਨੇ ਦੇ ਖਰੀਦ ਦੇ 51.43 ਫੀਸਦੀ ਟੀਚੇ ਨੂੰ ਕੀਤੀ ਪੂਰਾ : ਡਿਪਟੀ ਕਮਿਸ਼ਨਰ

10/31/2023 3:27:37 PM

ਜਲੰਧਰ (ਚੋਪੜਾ) : ਜਲੰਧਰ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ 51 ਫੀਸਦੀ ਟੀਚਾ ਹਾਸਲ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਜ਼ਿਲ੍ਹੇ ਵਿਚ 10.58 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ 29 ਅਕਤੂਬਰ ਤਕ 544218 ਮੀਟ੍ਰਿਕ ਟਨ ਫਸਲ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ, ਜੋ ਕੁੱਲ ਟੀਚੇ ਦਾ 51.43 ਫੀਸਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ Timing

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ ਤਕ ਜ਼ਿਲੇ ਦੀਆਂ ਮੰਡੀਆਂ ਵਿਚ 563834 ਮੀਟ੍ਰਿਕ ਟਨ ਫਸਲ ਆ ਚੁੱਕੀ ਹੈ, ਜਿਸ ਵਿਚੋਂ ਪਨਗ੍ਰੇਨ ਵੱਲੋਂ 204007 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 141152, ਪਨਸਪ ਵੱਲੋਂ 141832, ਪੰਜਾਬ ਸਟੇਟ ਵੇਅਰਹਾਊਸ ਵੱਲੋਂ 56176 ਮੀਟ੍ਰਿਕ ਟਨ ਨਿਗਮ ਅਤੇ ਨਿੱਜੀ ਵਪਾਰੀਆਂ ਵੱਲੋਂ 1052 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਏ ਗਏ ਹਨ, ਨਾਲ ਹੀ ਕਿਸਾਨਾਂ ਦੀਆਂ ਫਸਲਾਂ ਦੀ ਆਨ ਦਿ ਸਪਾਟ ਖਰੀਦ ਅਤੇ 72 ਘੰਟੇ ਦੇ ਤੈਅ ਸਮੇਂ ਅੰਦਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News