ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਖਾਦਾਂ ਦੇ ਸੈਂਪਲ ਭਰੇ

02/12/2019 4:17:45 PM

ਸ੍ਰੀ ਆਨੰਦਪੁਰ ਸਾਹਿਬ (ਦਲਜੀਤ)— ਪੰਜਾਬ ਸਰਕਾਰ ਵੱਲੋਂ ਚਲਾਏ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਖੇਤੀਬਾੜੀ ਵਿਭਾਗ ਦੇ ਸਕੱਤਰ ਦੇ ਨਿਰਦੇਸ਼ਾਂ 'ਤੇ ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ਖਾਦਾਂ ਦੇ ਵਿਕਰੇਤਾਵਾਂ ਨੂੰ ਖਾਦਾਂ ਦੀ ਵਧੀਆ ਕੁਆਲਿਟੀ ਦੀ ਵਿਕਰੀ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਵੀ ਉੱਤਮ ਕੁਆਲਿਟੀ ਦੀਆਂ ਖਾਦਾਂ ਦੀ ਵਰਤੋਂ ਕਰਨ ਲਈ ਕੈਂਪ ਲਾ ਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬਲਾਕ ਖੇਤੀਬਾੜੀ ਅਫਸਰ ਡਾ. ਅਵਤਾਰ ਸਿੰਘ ਨੇ ਮੰਗਲਵਾਰ ਖਾਦਾਂ ਦੇ ਸੈਂਪਲ ਭਰਨ ਉਪਰੰਤ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਅੱਗੇ ਤੋਂ ਵੀ ਸੈਂਪਲ ਭਰਨ ਦੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸੈਂਪਲਾਂ ਨੂੰ ਪ੍ਰਯੋਗਸ਼ਾਲਾ 'ਚ ਭੇਜ ਕੇ ਕੁਆਲਿਟੀ ਦੀ ਚੈਕਿੰਗ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਦੁਕਾਨ ਦੇ ਕੰਮ 'ਚ ਊਣਤਾਈ ਪਾਈ ਗਈ ਤਾਂ ਉਸ ਫਰਮ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਬਲਾਕ ਦੇ ਕਿਸਾਨਾਂ ਨੂੰ ਸ਼ੁੱਧ ਖਾਦਾਂ ਅਤੇ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਲਈ ਮੁਹਿੰਮ ਆਰੰਭੀ ਜਾਵੇਗੀ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਸ਼ੁੱਧ ਖਾਦਾਂ ਮੁਹੱਈਆ ਕਰਵਾਉਣ ਲਈ ਬਲਾਕ ਸ੍ਰੀ ਆਨੰਦਪੁਰ ਸਾਹਿਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਡਾ. ਅਵਤਾਰ ਸਿੰਘ ਖੇਤੀਬਾੜੀ ਅਫਸਰ ਦੀ ਅਗਵਾਈ 'ਚ ਡਾ. ਅਮਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਵਰਿੰਦਰ ਸਿੰਘ, ਰਾਮ ਕੁਮਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕੇਸਰ ਰਾਮ ਬੰਗਾ ਦੀ ਅਗਵਾਈ ਹੇਠ ਬਲਾਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਵੱਖ-ਵੱਖ ਡੀਲਰਾਂ ਤੋਂ ਖਾਦਾਂ ਦੇ ਸੈਂਪਲ ਭਰੇ ਹਨ।

shivani attri

This news is Content Editor shivani attri