‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਬੁਲੰਦ ਕਰਦੇ ਹੋਏ ਖੇਤੀ ਕਾਨੂੰਨਾਂ ਖ਼ਿਲਾਫ਼ ਬੁਲੰਦ ਕੀਤੀ ਆਵਾਜ਼

02/15/2021 5:11:50 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਸਾਬਕਾ ਫ਼ੌਜੀਆਂ ਦੀ ਸੰਸਥਾ ਐਕਸ-ਸਰਵਿਸਮੈਨ ਵੈਲਫੇਅਰ ਸੁਸਾਇਟੀ ਖੁਣਖੁਣ ਕਲਾਂ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਦਫ਼ਤਰ ਪਿੰਡ ਖੁਣਖੁਣ ਕਲਾਂ ਵਿਖੇ ਹੋਈ। ਪ੍ਰਧਾਨ ਸੂਬੇਦਾਰ ਸਵਰਨ ਸਿੰਘ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਪੁਲਵਾਮਾ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ, ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਬੁਲੰਦ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਪੁਲਵਾਮਾ ਹਮਲਾ : 2 ਸਾਲਾਂ ਦੇ ਬਾਵਜੂਦ ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਨਾ ਮਿਲੀ ਨੌਕਰੀ ਤੇ ਨਾ ਹੋਇਆ ਕਰਜ਼ਾ ਮੁਆਫ਼

ਇਸ ਮੌਕੇ ਪ੍ਰਧਾਨ ਸਵਰਨ ਸਿੰਘ ਅਤੇ ਸਮੂਹ ਮੈਂਬਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਦੇਸ਼ ਹੋਣ ਦੇ ਬਾਵਜੂਦ ਵੀ ਪਿਛਲੇ ਲੰਬੇ ਸਮੇਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਰਕਾਰ ਆਵਾਜ਼ ਨਹੀਂ ਸੁਣ ਰਹੀ। ਇਸੇ ਕਰਕੇ ਕਿਸਾਨਾਂ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ ’ਚ ਮਰੇ ਮੋਗਾ ਦੇ ਕਿਸਾਨ ਦਾ ਸਸਕਾਰ ਕਰਨ ਤੋਂ ਇਨਕਾਰ,ਪਰਿਵਾਰ ਨੇ ਰੱਖੀ ਇਹ ਸ਼ਰਤ

ਇਸ ਮੌਕੇ ਸਾਬਕਾ ਫੌਜੀਆਂ ਨਾਲ ਸਬੰਧਤ ਵੱਖ-ਵੱਖ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਵਾਈਸ ਪ੍ਰਧਾਨ ਕੁਲਵਿੰਦਰ ਸਿੰਘ, ਸੈਕਟਰੀ ਬਲਦੇਵ ਸਿੰਘ, ਹੌਲਦਾਰ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਚੋਣਾਂ ਦੌਰਾਨ ਪੁਲਸ ਹੱਥ ਲੱਗੀ ਸਫ਼ਲਤਾ : ਹੱਥਿਆਰਾਂ ਨਾਲ ਲੈਂਸ 4 ਗੱਡੀਆਂ ਬਰਾਮਦ 


rajwinder kaur

Content Editor

Related News