ਖੇਤੀ ਕਾਨੂੰਨਾਂ ਦੇ ਖਿਲਾਫ ਲਗਾਏ ਗਏ ਰੋਸ ਧਰਨੇ ਦੌਰਾਨ ਟੋਲ ਪਲਾਜ਼ਾ ਤੋਂ ਮੁਫ਼ਤ ਵਾਹਨ ਦੂਸਰੇ ਦਿਨ ਵੀ ਲੰਘਾਏ

10/04/2020 5:43:16 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ,): ਚੌਲਾਂਗ ਟੋਲ ਪਲਾਜ਼ਾ ਤੇ ਕੱਲ੍ਹ ਸ਼ਾਮ ਤੋਂ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਲਗਾਏ ਗਏ ਧਰਨਾ ਪ੍ਰਦਰਸ਼ਨ ਦੌਰਾਨ ਟੋਲ ਪਲਾਜ਼ਾ ਤੋਂ ਅੱਜ ਦੂਸਰੇ ਦਿਨ ਵੀ ਵਾਹਨਾਂ ਨੂੰ ਮੁਫ਼ਤ ਲੰਘਾਉਣ ਦਾ ਸਿਲਸਿਲਾ ਜਾਰੀ ਰਿਹਾ। ਧਰਨਾ ਪ੍ਰਦਰਸ਼ਨ 'ਚ ਭਾਗ ਲੈ ਰਹੇ ਟਾਂਡਾ ਤੇ ਭੋਗਪੁਰ ਇਲਾਕੇ ਨਾਲ ਸਬੰਧਤ ਨੌਜਵਾਨ ਕਿਸਾਨਾਂ ਨੇ ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇ ਨਾਅਰੇਬਾਜ਼ੀ ਕਰਦੇ ਹੋਏ ਇਸ ਖੇਤੀ  ਕਾਲੇ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਇਸ ਮੌਕੇ ਕਿਸਾਨ ਆਗੂ ਅਮਨ ਘੁੰਮਣ ਅਤੇ ਐਸ.ਓ.ਆਈ ਦੇ ਦੋਆਬਾ ਜ਼ੋਨ ਪ੍ਰਧਾਨ ਅੰਮਿਤਪਾਲ ਸਿੰਘ ਡੱਲੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤਾ ਗਿਆ ਇਹ ਕਾਨੂੰਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਿਸਾਨਾਂ ਦਾ ਇਸ ਕਾਲੇ ਕਾਨੂੰਨ ਸਬੰਧੀ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਤੋਂ ਸ਼ੁਰੂ ਹੋਇਆ ਸੰਘਰਸ਼ ਹੁਣ ਹਰ ਪਾਸੇ ਤੇਜ਼ ਹੁੰਦਾ ਜਾ ਰਿਹਾ ਹੈ, ਇਸ ਮੌਕੇ ਇਕੱਤਰ ਹੋਏ ਨੌਜਵਾਨਾਂ ਨੇ ਚਿਤਾਵਨੀ ਦਿੱਤੀ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਸਬੰਧੀ ਪਾਸ ਕਾਲਾ ਕਾਨੂੰਨ ਵਾਪਸ ਨਹੀਂ ਲੈ ਲੈਂਦੀ।ਇਸ ਮੌਕੇ ਭਾਰੀ ਗਿਣਤੀ ਵਿੱਚ ਟਾਂਡਾ ਪੁਲਿਸ ਵੀ ਮੌਜੂਦ ਸੀ ਇਸ ਮੌਕੇ ਡਾ.ਕੁਲਵਿੰਦਰ ਸਿੰਘ ਨਰਵਾਲ,ਸਾਬਕਾ ਸਰਪੰਚ ਭੁਪਿੰਦਰ ਸਿੰਘ ਰਾਪੁਰ,ਨਰਿੰਦਰ ਸਿੰਘ ਢੱਟ, ਅਮਨਦੀਪ ਘੁੰਮਣ,ਗੁਰਵਿੰਦਰ ਸਿੰਘ ਮੋਹਕਮਗੜ੍ਹ, ਅੰਮ੍ਰਿਤਪਾਲ ਰੰਧਾਵਾ,ਸੰਦੀਪ ਸੋਨੂੰ,ਮਨਜੀਤ ਸਿੰਘ, ਮਨਦੀਪ ਸਿੰਘ,ਪ੍ਰਭਦੀਪ ਸਿੰਘ, ਕਾਕਾ ਮੰਨਾ ਆਦਿ ਤੇ ਹੋਰ ਕਈ ਨੌਜਵਾਨ ਕਿਸਾਨ ਆਗੂ ਹਾਜ਼ਰ ਸਨ।


Shyna

Content Editor

Related News