ਪਰਾਲੀ ਨੂੰ ਅੱਗ ਲਾਉਣ ''ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ

Thursday, Sep 24, 2026 - 06:47 PM (IST)

ਪਰਾਲੀ ਨੂੰ ਅੱਗ ਲਾਉਣ ''ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ

ਹਾਜੀਪੁਰ (ਜੋਸ਼ੀ)-ਹਾਜੀਪੁਰ ਖੇਤਰ 'ਚ ਝੋਨੇ ਦੀ ਫ਼ਸਲ ਪੱਕ ਕੇ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ ਅਤੇ ਕਿਸਾਨ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖ਼ਰੀਦ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਖੇਤੀਬਾੜੀ ਅਫ਼ਸਰ ਤਲਵਾੜਾ ਅਜਰ ਸਿੰਘ ਕੰਵਰ ਨੇ ਗੱਲਬਾਤ ਦੌਰਾਨ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਉਣ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

PunjabKesari

ਖੇਤੀਬਾੜੀ ਅਧਿਕਾਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਹਵਾ ਦੀ ਗੁਣਵੱਤਾ ਨੂੰ ਬਚਾਉਣ ਲਈ ਪਰਾਲੀ ਪ੍ਰਬੰਧਨ ਦੇ ਅਜੋਕੇ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਆਧੁਨਿਕ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ। ਕਿਸਾਨ ਇਨ੍ਹਾਂ ਖੇਤੀ ਉਪਕਰਨਾਂ ਅਤੇ ਖ਼ਾਸ ਕਰਕੇ ਬੇਲਰ ਮਸ਼ੀਨ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਖੇਤਾਂ ਨੂੰ ਅਗਲੀ ਫ਼ਸਲ ਦੀ ਬੀਜਾਈ ਲਈ ਸੁਚਾਰੂ ਢੰਗ ਨਾਲ ਤਿਆਰ ਕਰ ਸਕਦੇ ਹਨ। ਇਸ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ’ਤੇ ਰੋਕ ਲੱਗੇਗੀ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹੇਗੀ।

ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News