ਖੇਤੀ ਆਰਡੀਨੈਂਸਾਂ ਵਿਰੁੱਧ ਚੱਬੇਵਾਲ ਦੀ ਪੰਚਾਇਤ ਵੱਲੋਂ ਮਤਾ ਪਾਸ

10/01/2020 12:55:41 PM

ਹੁਸ਼ਿਆਰਪੁਰ (ਅਮਰੀਕ)— ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਸੰਘਰਸ਼ ਦਾ ਰਸਤਾ ਅਖਤਿਆਰ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਲਾਕਾਰਾਂ ਵੱਲੋਂ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਤਾਂ ਜੋ ਕੇਂਦਰ ਵੱਲੋਂ ਲਾਗੂ ਕੀਤੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਇਆ ਜਾ ਸਕੇ। 

ਇਹ ਵੀ ਪੜ੍ਹੋ:  ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ

PunjabKesari

ਇਸ ਤੋਂ ਇਲਾਵਾ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਹੱਕ ’ਚ ਨਿੱਤਰਦਿਆਂ ਹੋਇਆ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਮਤੇ ਪਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੱਬੇਵਾਲ ਦੀ ਪੰਚਾਇਤ ਵੱਲੋਂ ਪਹਿਲਕਦਮੀ ਵਿਖਾਉਂਦਿਆਂ ਹੋਇਆਂ ਜ਼ਿਲ੍ਹੇ ਭਰ ’ਚੋਂ ਸਭ ਤੋਂ ਪਹਿਲਾਂ ਉਕਤ ਆਰਡੀਨੈਂਸ ਵਿਰੁੱਧ ਮਤਾ ਪਾਇਆ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ: ਫੇਸਬੁੱਕ 'ਤੇ ਲਾਈਵ ਹੋ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਿਹਾ, 'ਮਾਂ ਨੂੰ ਮੇਰੀ ਸ਼ਕਲ ਨਾ ਵਿਖਾਉਣਾ' (ਤਸਵੀਰਾਂ)

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਚੱਬੇਵਾਲ ਤੋਂ ਸਰਪੰਚ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਲੋੜ ਇਸ ਗੱਲ ਦੀ ਹੈ ਕਿ ਸਾਰੀਆਂ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹੱਕ ’ਚ ਖੜ੍ਹਨਾ ਚਾਹੀਦਾ ਹੈ ਅਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਮਤੇ ਪਾ ਕੇ ਸਰਕਾਰ ਤੱਕ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਇਆ ਜਾ ਸਕੇ। 
ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਸਾਰੀਆਂ ਪੰਚਾਇਤਾਂ ਇਕਜੁੱਟਤਾ ਵਿਖਾਉਂਦਿਆਂ ਹੋਈਆਂ ਖੇਤੀਬਾੜੀ ਆਰਡੀਨੈਂਸਾਂ ਵਿਰੁੱਧ ਮਤੇ ਪਾਉਣਗੀਆਂ ਤਾਂ ਜੋ ਪੰਜਾਬ ਦੀ ਕਿਸਾਨੀ ਅਤੇ ਹੋਰਨਾਂ ਵਪਾਰੀ ਵਰਗ ਨੂੰ ਤਬਾਹ ਹੋਣ ਤੋਂ ਬਚਾਇਆ ਜਾ ਸਕੇ। 
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਕਤਲ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਦੋਸਤ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ


shivani attri

Content Editor

Related News