ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਯੂਥ ਕਾਂਗਰਸ ਦੀ ਟਰੈਕਟਰ ਰੈਲੀ ਦਿੱਲੀ ਹੋਈ ਰਵਾਨਾ (ਵੀਡੀਓ)

09/20/2020 2:39:18 PM

ਰੂਪਨਗਰ (ਸੱਜਨ ਸਿੰਘ ਸੈਣੀ) - ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਯੂਥ ਕਾਂਗਰਸ ਵੱਲੋਂ ਪੰਜਾਬ ਤੋਂ ਦਿੱਲੀ ਤੱਕ ਕੀਤੀ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਇਸ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਲਈ ਜ਼ਿਲ੍ਹਾ ਰੂਪਨਗਰ ਤੋਂ ਸੈਂਕੜੇ ਕਿਸਾਨ ਆਪਣੇ ਟਰੈਕਟਰਾਂ ਦੇ ਕਾਫਲੇ ਸਮੇਤ ਰਵਾਨਾ ਹੋਏ, ਜੋ ਦਿੱਲੀ ਵੱਲ ਨੂੰ ਕੂਚ ਕਰਨਗੇ। ਦਿੱਲੀ ’ਚ ਸੰਸਦ ਦਾ ਘਿਰਾਓ ਕਰਨ ਦੀ ਵੀ ਉਨ੍ਹਾਂ ਵਲੋਂ ਕੋਸ਼ਿਸ਼ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - ਖੇਤੀ ਆਰਡੀਨੈਂਸਾਂ ਕਾਰਣ ਚਿੰਤਾ ’ਚ ਡੁੱਬੇ ਪੰਜਾਬ ਦੀਆਂ ਮੰਡੀਆਂ ’ਚ ਕੰਮ ਕਰਨ ਵਾਲੇ 3 ਲੱਖ ਮਜ਼ਦੂਰ

PunjabKesari

ਇਸ ਮੌਕੇ ਰੂਪਨਗਰ ਪੁਲਸ ਲਾਈਨ ਤੋਂ ਰਵਾਨਾ ਹੋਏ ਕਿਸਾਨਾਂ ਦੇ ਜਥੇ ਦੀ ਅਗਵਾਈ ਕਰ ਰਹੇ ਗੁਰਜੰਟ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈੱਸ ਲਾਗੂ ਕਰਨ ਦੇ ਵਿਰੋਧ ਵਿੱਚ ਯੂਥ ਕਾਂਗਰਸ ਵੱਲੋਂ ਪੰਜਾਬ ਤੋਂ ਦਿੱਲੀ ਤੱਕ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਹ ਰੋਪੜ ਤੱਕ 100 ਟਰੈਕਟਰ ਲੈ ਕੇ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਯੂਥ ਕਾਂਗਰਸ ਦਾ ਸਾਥ ਮਿਲੇਗਾ, ਜਿਸ ਸਦਕਾ ਉਹ ਦਿੱਲੀ ਤੱਕ ਪਹੁੰਚ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰੈਲੀ ਵਿਚ ਹੋਣ ਵਾਲਾ ਖਰਚਾ ਜ਼ਿੰਮੀਦਾਰ ਆਪਣੇ ਪੱਲੇ ਤੋਂ ਕਰਕੇ ਜਾ ਰਹੇ ਹਨ। ਦੂਜੇ ਪਾਸੇ ਇਸੇ ਮੌਕੇ ਯੂਥ ਕਾਂਗਰਸ ਦੀ ਮੰਗ ਹੈ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕੀਤਾ ਜਾਵੇ।

ਪੜ੍ਹੋ ਇਹ ਵੀ ਖਬਰ - ਵਿਆਹ ਤੋਂ ਬਾਅਦ ਇੰਝ ਬਦਲ ਜਾਂਦੀ ਹੈ ਸਾਰਿਆਂ ‘ਮੁੰਡਿਆਂ’ ਦੀ ਜ਼ਿੰਦਗੀ

PunjabKesari
ਯੂਥ ਕਾਂਗਰਸ ਹਲਕਾ ਖਰੜ ਦੇ ਪ੍ਰਧਾਨ ਰਾਜਬੀਰ ਸਿੰਘ ਰਾਜੀ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਹੈ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਲੋਂ ਜੋ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖਿਲਾਫ ਜ਼ਿੰਮੀਦਾਰ ਭਰਾਵਾਂ ਦੇ ਹੱਕ ਵਿਚ 20 ਸਤੰਬਰ ਨੂੰ ਦਿੱਲੀ ਵਿਚ ਵਿਸ਼ਾਲ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ ਵਿਚ ਹਲਕਾ ਖਰੜ ਤੋਂ ਸੈਂਕੜੇ ਯੂਥ ਕਾਂਗਰਸ ਦੇ ਵਰਕਰ ਸ਼ਾਮਲ ਹੋਣਗੇ। 

ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖਬਰ - ਸਰੀਰ ‘ਚ ਹੋਣ ਇਹ ਪਰੇਸ਼ਾਨੀਆਂ ਤਾਂ ਭੁੱਲ ਕੇ ਨਾ ਖਾਓ ਬਦਾਮ, ਹੋ ਸਕਦੈ ਨੁਕਸਾਨ

PunjabKesari


rajwinder kaur

Content Editor

Related News