ਏ. ਆਈ. ਪਰਮਿਟ ਚੈੱਕ ਕਰਨ ਵਾਲੀ ਟੀਮ ਨੇ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਕੀਤੀ ਰੇਡ

06/12/2024 12:18:03 PM

ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਅਧੀਨ ਪੈਂਦੇ ਮੋਠਾਂਵਾਲੀ ਚੌਂਕੀ ਅਧੀਨ ਪੈਂਦੇ ਪਿੰਡ ਛੰਨਾ ਅਹਿਮਦਗੜ੍ਹ ਵਿਖੇ ਏ. ਆਈ. ਪਰਮਿਟ ਚੈੱਕ ਕਰਨ ਵਾਲੀ ਕਮੇਟੀ ਦੇ ਇੰਚਾਰਜ ਡੀ. ਐੱਸ. ਪੀ. ਮਾਈਨਿੰਗ ਸੁਖਵਿੰਦਰ ਸਿੰਘ, ਐੱਮ. ਓ. ਹਰਜਿੰਦਰ ਸਿੰਘ ਸਮੇਤ ਟੀਮਾਂ ਨੇ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮਾਈਨਿੰਗ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਛੰਨਾ ਅਹਿਮਦਗੜ੍ਹ ’ਚ ਬਿਨਾਂ ਕਿਸੇ ਡਰ ਤੋਂ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ’ਚ ਭਾਰੀ ਵਿਰੋਧ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਦੇ ਤੁਰੰਤ ਬਾਅਦ ਐੱਮ. ਓ. ਹਰਜਿੰਦਰ ਸਿੰਘ ਤੋਂ ਇਲਾਵਾ ਉਹ ਟੀਮ ਸਮੇਤ ਪਿੰਡ ਛੰਨਾ ਅਹਿਮਦਗੜ੍ਹ ’ਚ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਪੁੱਜੇ ਤੇ ਟੀਮਾਂ ਨੂੰ ਦੇਖ ਕੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੋਕਲੀਨ ਮਸ਼ੀਨ ਅਤੇ ਰੇਤ ਨਾਲ ਭਰੇ 2 ਟਿੱਪਰ ਅਤੇ 3 ਖ਼ਾਲੀ ਟਿੱਪਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਡੀ. ਐੱਸ. ਪੀ. ਮਾਈਨਿੰਗ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਬਤ ਕੀਤਾ ਸਾਰਾ ਸਾਮਾਨ ਮੋਠਾਂਵਾਲੀ ਚੌਕੀ ਦੇ ਪੁਲਸ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਫ਼ਰਾਰ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਭਵਿੱਖ ’ਚ ਵੀ ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਇਹ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News