ਰੇਲਵੇ ਸਟੇਸ਼ਨ ਮੁਕੇਰੀਆਂ ''ਤੇ ਰੇਲਾਂ ਰੋਕਣ ਤੇ ਧਰਨਾ ਦੇਣ ਮੌਕੇ ਅਕਾਲੀ ਦਲ (ਅ) ਦੇ ਕਾਰਕੁਨ ਗ੍ਰਿਫ਼ਤਾਰ

Monday, Mar 04, 2024 - 01:07 PM (IST)

ਰੇਲਵੇ ਸਟੇਸ਼ਨ ਮੁਕੇਰੀਆਂ ''ਤੇ ਰੇਲਾਂ ਰੋਕਣ ਤੇ ਧਰਨਾ ਦੇਣ ਮੌਕੇ ਅਕਾਲੀ ਦਲ (ਅ) ਦੇ ਕਾਰਕੁਨ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕਿਸਾਨੀ ਸੰਘਰਸ਼ ਦੀ ਹਿਮਾਇਤ, ਡਿਬਰੂਗੜ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੇਲਵੇ ਸਟੇਸ਼ਨ ਮੁਕੇਰੀਆਂ ਤੇ ਦਿੱਤੇ ਜਾਣ ਵਾਲੇ ਰੋਸ ਧਰਨੇ ਦੌਰਾਨ ਮੁਕੇਰੀਆਂ ਪੁਲਸ ਨੇ ਪਾਰਟੀ ਦੇ ਕੁਝ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਇਸ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਮੁਕੇਰੀਆਂ ਥਾਣਾ ਦੇ ਐੱਸ. ਐੱਚ. ਓ. ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣਖੁਣ, ਸੀਨੀਅਰ ਆਗੂ ਗੁਰਨਾਮ ਸਿੰਘ ਸਿੰਘੜੀਵਾਲ, ਯੂਥ ਆਗੂ ਸੰਦੀਪ ਸਿੰਘ ਖਾਲਸਾ, ਹਰਭਜਨ ਸਿੰਘ ਮਸੀਤੀ, ਇੰਦਰਜੀਤ ਸਿੰਘ, ਪ੍ਰਕਾਸ਼ ਸਿੰਘ ਮਸੀਤੀ, ਬਘੇਲ ਸਿੰਘ ਟਾਂਡਾ ਅਤੇ ਹੋਰਨਾ ਆਗੂਆਂ ਨੂੰ ਰੇਲਵੇ ਸਟੇਸ਼ਨ ਮੁਕੇਰੀਆਂ 'ਤੇ ਧਰਨਾ ਦੇਣ ਦੀ ਕੋਸ਼ਿਸ਼ ਕਰਨ ਸਮੇਂ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਸਿਟੀ ਮੁਕੇਰੀਆਂ ਵਿੱਚ ਨਜ਼ਰਬੰਦ ਕੀਤਾ ਹੈ। ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਪ੍ਰਧਾਨ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਪਾਰਟੀ ਦੇ ਵਰਕਰਾਂ ਨੂੰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੇਲਾਂ ਰੋਕਣ 'ਤੇ ਰੇਲਵੇ ਸਟੇਸ਼ਨ 'ਤੇ ਧਰਨੇ ਦੇਣ ਦੀ ਕਾਲ ਦਿੱਤੀ ਹੋਈ ਸੀ।

ਇਹ ਵੀ ਪੜ੍ਹੋ: ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ 'ਚ ਪੁੱਜੇ ਸਰਵਣ ਸਿੰਘ ਪੰਧੇਰ ਨੇ ਕੀਤੇ ਵੱਡੇ ਐਲਾਨ, ਦੱਸੀ ਅਗਲੀ ਰਣਨੀਤੀ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News