ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ

Friday, Aug 07, 2020 - 02:09 PM (IST)

ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ

ਟਾਂਡਾ (ਜਸਵਿੰਦਰ, ਮੋਮੀ)— ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਚੱਲ਼ਦਿਆਂ ਅੱਜ ਇਥੇ ਪੰਜਾਬ ਭਰ ’ਚ ਅਕਾਲੀ ਵਰਕਰ ਅਤੇ ਆਗੂਆਂ ਵੱਲੋਂ ਪਿੰਡ ’ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਚਲਦਿਆਂ ਪਿੰਡ ਮੂਨਕਾ ਵਿਖੇ ਵੀ ਯੂਥ ਆਗੂ ਸੁਖਵਿੰਦਰ ਸਿੰਘ ਮੂਨਕ ਦੀ ਅਗਵਾਈ ਹੇਠ ਇਕ ਭਰਮਾ ਰੋਸ ਮੁਜ਼ਾਹਰਾ ਕੀਤਾ ਗਿਆ। 

ਇਸ ਰੋਸ ਮੁਜ਼ਾਹਰੇ ਦੌਰਾਨ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਸ. ਲਖਵਿੰਦਰ ਸਿੰਘ ਲੱਖੀ ਮੈਂਬਰ ਪੀ. ਏ. ਸੀ. ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜਿੱਥੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ, ਉਥੇ ਹੀ ਸਰਦਾਰ ਜੀ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹਦੇ ਕਿਹਾ ਕਿ ਕੈਪਟਨ ਸਰਕਾਰ ਆਪਣੇ ਸਾਡੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਫੇਲ ਸਾਬਤ ਹੋਈ ਹੈ। 

PunjabKesari

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ

ਇਸ ਮੌਕੇ ਸ. ਸੁਖਵਿੰਦਰ ਸਿੰਘ ਮੂਨਕ ਨੇ ਜਿੱਥੇ ਸਵਾਲ ਰੱਖੀ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਕੈਪਟਨ ਸਰਕਾਰ ਵਿਰੁੱਧ ਬੋਲਦਿਆਂ ਕਿਹਾ ਕਿ ਇਸ ਸਰਕਾਰ ਦੌਰਾਨ ਹਰ ਵਰਗ ਦੇ ਲੋਕ ਦੁਖੀ ਹਨ। ਉਨ੍ਹਾਂ ਕਿਹਾ ਕਿ ਤਕੜੇ ਲੋਕ ਨੀਲੇ ਕਾਰਡਾਂ ਦਾ ਫਾਇਦਾ ਲੈ ਰਹੇ ਹਨ ਜਦ ਕਿ ਗਰੀਬ ਲੋਕ ਦੇ ਕਾਰਡ ਕੱਟੇ ਜਾ ਰਹੇ ਹਨ। ਉਨ੍ਹਾਂ ਬਾਦਲ ਰਾਜ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਰਾਜ ’ਚ ਸਾਰੇ ਲੋਕ ਸੁਖੀ ਸਨ ਜਦਕਿ ਕੈਪਟਨ ਰਾਜ ’ਚ ਹਰ ਵਰਗ ਦੇ ਲੋਕ ਔਖੇ ਅਤੇ ਘੁੱਟਣ ਮਹਿਸੂਸ ਕਰ ਰਹੇ ਹਨ। 

ਇਹ ਵੀ ਪੜ੍ਹੋ: ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ 'ਤੇ ਜਮ ਕੇ ਹੋਇਆ ਹੰਗਾਮਾ, ਵੀਡੀਓ ਹੋਈ ਵਾਇਰਲ

ਇਸ ਮੌਕੇ ਯੂਥ ਆਗੂ ਸਵ ਸਰਬਜੀਤ ਸਿੰਘ ਮੋਮੀ ਨੇ ਵੀ ਕੈਪਟਨ ਸਰਕਾਰ ’ਤੇ ਤੰਜ    ਕਰਦੇ ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਫੇਲ ਸਾਬਤ ਹੋਈ ਹੈ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਸਰਪੰਚ ਕੁਲਵਿੰਦਰ ਕੌਰ, ਹਰਜਿੰਦਰ ਸਿੰਘ ਬਲਵਿੰਦਰ ਸਿੰਘ ਬਹਾਦਰ ਸਿੰਘ ਗੁਰਦੀਪ ਸਿੰਘ ਆਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ। 
 


author

shivani attri

Content Editor

Related News