ਪੰਜਾਬ ਪੁਲਸ ਨੇ ਅਕਾਲੀ ਆਗੂਆਂ ਨੂੰ ਕੀਤਾ ਨਜ਼ਰਬੰਦ

Wednesday, Jul 02, 2025 - 08:13 AM (IST)

ਪੰਜਾਬ ਪੁਲਸ ਨੇ ਅਕਾਲੀ ਆਗੂਆਂ ਨੂੰ ਕੀਤਾ ਨਜ਼ਰਬੰਦ

ਟਾਂਡਾ ਉੜਮੁੜ (ਵਰਿੰਦਰ ਪੰਡਿਤ/ਪਰਮਜੀਤ ਸਿੰਘ ਮੋਮੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਟ ਮੰਤਰੀ ਵਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਕੋਰਟ ਵਿਚ ਹੋਣ ਵਾਲੀ ਪੇਸ਼ੀ ਦੇ ਮੱਦੇਨਜ਼ਰ ਹਲਕਾ ਟਾਂਡਾ ਦੇ ਅਕਾਲੀ ਆਗੂਆਂ ਨੂੰ ਪੰਜਾਬ ਪੁਲਸ ਵੱਲੋਂ ਅੱਜ ਸਵੇਰੇ ਘਰਾਂ ਵਿਚ ਨਜ਼ਰਬੰਦ ਕਰ ਲਿਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਛੁੱਟੀਆਂ? ਪੜ੍ਹੋ ਵਿਭਾਗ ਦੇ ਤਾਜ਼ਾ ਹੁਕਮ

ਪੁਲਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਯੂਥ ਆਗੂ ਸਰਬਜੀਤ ਸਿੰਘ ਮੋਮੀ ਅਤੇ ਹੋਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕੀਤਾ ਗਿਆ ਤਾਂ ਜੋ ਉਹ ਕਿਸੇ ਤਰੀਕੇ ਨਾਲ ਚੰਡੀਗੜ੍ਹ ਪੇਸ਼ੀ ਸਮੇਂ ਨਾ ਪਹੁੰਚ ਸਕਣ।  ਸਵੇਰੇ 5 ਵਜੇ ਤੋਂ ਹੀ ਟਾਂਡਾ ਪੁਲਸ ਨੇ ਅਕਾਲੀ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਲਿਆ ਗਿਆ, ਜੋ ਕਿ ਖ਼ਬਰ ਲਿਖੇ ਜਾਣ ਤੱਕ ਘਰਾਂ ਵਿਚ ਨਜ਼ਰਬੰਦ ਹੀ ਸਨ। 

ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!

ਇਸ ਸਬੰਧੀ ਜਦੋਂ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਇਹ ਕਾਰਵਾਈ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News